ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਮੁੜ ਖੁੱਲ੍ਹਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਵਿਦਿਆਰਥੀ ਯੂਨੀਅਨਾਂ, ਬੁੱਧੀਜੀਵੀਆਂ ਅਤੇ ਕਿਸਾਨ ਸਮੂਹਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਤਰਫੋਂ ਵੀਸੀ ਦਫਤਰ ਤੋਂ ਵੀਸੀ ਕੋਠੀ ਤੱਕ ਮਾਰਚ ਕੱਢਿਆ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਵੱਖ -ਵੱਖ ਤਰ੍ਹਾਂ ਦੇ ਸਲੋਗਨ ਲਿਖੇ ਬੈਨਰ ਫੜੇ ਹੋਏ ਸਨ। ਵਿਦਿਆਰਥੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਕੋਰੋਨਾ ਸੰਕਰਮਣ ਦਾ ਪ੍ਰਭਾਵ ਘੱਟ ਹੋਣ ਤੋਂ ਬਾਅਦ ਸਕੂਲ ਖੋਲ੍ਹੇ ਗਏ ਹਨ, ਪਰ ਪੀਯੂ ਕੈਂਪਸ ਨਹੀਂ ਖੋਲ੍ਹਿਆ ਜਾ ਰਿਹਾ ਹੈ।
ਵੀਸੀ ਕੋਠੀ ਦੇ ਬਾਹਰ ਪੁਲਿਸ ਨੇ ਬੈਰੀਕੇਡ ਲਗਾ ਕੇ ਵਿਦਿਆਰਥੀ ਦਾ ਰਸਤਾ ਬੰਦ ਕਰ ਦਿੱਤਾ ਸੀ। ਬੈਰੀਕੇਡ ਲਗਾਏ ਜਾਣ ਕਾਰਨ ਧਰਨਾ ਦੇਣ ਵਾਲੇ ਵੀਸੀ ਕੋਠੀ ਦੇ ਬਾਹਰ ਸੜਕ ‘ਤੇ ਬੈਠ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੰਜਾਬ ਸਿੰਗਰ ਸੋਨੀਆ ਮਾਨ ਵੀ ਪ੍ਰਦਰਸ਼ ਵਿੱਚ ਪਹੁੰਚੀ।
ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਮਨਜੀਤ ਸਿੰਘ ਨੇ ਕਿਹਾ ਕਿ ਸਮੱਸਿਆਵਾਂ ਨੂੰ ਖਤਮ ਕਰਨ ਲਈ ਵੀਸੀ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ। ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਵੀਸੀ ਦੀ ਕੋਠੀ ਤੱਕ ਪਹੁੰਚਣ ਤੋਂ ਰੋਕਿਆ, ਪਰ ਘੱਟੋ-ਘੱਟ ਉਨ੍ਹਾਂ ਨੂੰ ਵਿਦਿਆਰਥੀਆਂ ਕੋਲ ਆ ਕੇ ਉਨ੍ਹਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਗੁਰੂ ਨਾਨਕ ਦੇਵ ਹਸਪਤਾਲ ‘ਚ ਪਈਆਂ ਭਾਜੜਾਂ, 7 ਗਰਭਵਤੀ ਔਰਤਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ