ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਗਲਤ ਵਰਤੋਂ ‘ਤੇ SGPC ਨੇ ਵੱਡਾ ਕਦਮ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ AI ਦੀ ਦੁਰਵਰਤੋਂ ਨੂੰ ਰੋਕਣ ਲਈ ਇੰਟਰਨੈੱਟ ਖੇਤਰ ਵਿਚ ਤਜ਼ਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਸੋਸ਼ਲ ਮੀਡੀਆ ’ਤੇ ਲਗਾਤਾਰ ਵਧ ਰਹੀ ਹੈ, ਜਿਸ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਸ ਖੇਤਰ ਵਿਚ ਕਾਰਜਸ਼ੀਲ ਕਾਨੂੰਨੀ ਤੇ ਮਾਹਿਰ ਸ਼ਖ਼ਸੀਅਤਾਂ ’ਤੇ ਨਿਰਧਾਰਿਤ ਇਕ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਪਾਣੀ ‘ਚ ਡੁੱਬਣ ਕਾਰਨ ਗਈ ਜਾ/ਨ
SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ’ਚ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ, ਹਰਮੀਤ ਸ਼ਾਹ ਸਿੰਘ ਯੂਕੇ, ਡਾ. ਸਰਬਜੋਤ ਸਿੰਘ ਯੂਕੇ, ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ AI ਨਾਲ ਜੁੜੇ ਮਾਮਲਿਆਂ ‘ਤੇ ਮਾਹਿਰਾਂ ਦੀ ਰਾਇ ਵੀ ਲਵੇਗੀ।
ਵੀਡੀਓ ਲਈ ਕਲਿੱਕ ਕਰੋ -:
























