ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਥੇਹ ਸਰਹਾਲੀ ਪਹੁੰਚੀ ਜਿਥੇ ਪਰਿਵਾਰ ਨੇ ਨਮ ਅੱਖਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
ਦੱਸ ਦੇਈਏ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਨ DGP ਗੌਰਵ ਯਾਦਵ ਤੇ ਹੋਰ ਪੁਲਿਸ ਮੁਲਾਜ਼ਮ ਵੀ ਪਹੁੰਚੇ। SI ਚਰਨਜੀਤ ਸਿੰਘ ਦੇ ਸਸਕਾਰ ‘ਤੇ ਵਿਰਸਾ ਸਿੰਘ ਵਲਟੋਹਾ ਵੀ ਪਹੁੰਚੇ ਹਨ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਚਰਨਜੀਤ ਸਿੰਘ ਦੀ ਧੀ ਭੁੱਬਾਂ ਮਾਰ ਰੋ ਰਹੀ ਹੈ ਤੇ ਵਾਰ-ਵਾਰ ਕਹਿ ਰਹੀ ਹੈ ਕਿ ਪਾਪਾ ਆਜਾ। ਪੂਰੇ ਪਿੰਡ ਵਿਚ ਗਮਗੀਨ ਮਾਹੌਲ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਿਊਟੀ ਦੌਰਾਨ ਪਿੰਡ ‘ਚ ਵਿਵਾਦ ਸੁਲਝਾਉਣ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਰਨਜੀਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਐਕਸ ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
