ਪਠਾਨਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ‘ਚ ਢਾੰਗੂ ਦੇ ਨਿਵਾਸੀ ਤੇ ਭਾਰਤੀ ਫ਼ੌਜ ਵਿਚ ਤਾਇਨਾਤ ਸੂਬੇਦਾਰ ਪਰਮਿੰਦਰ ਸਿੰਘ ਗੋਰਾਇਆ ਜੋ ਕਿ ਅਰੁਣਾਚਲ ਪ੍ਰਦੇਸ਼ ਵਿਚ ਡਿਊਟੀ ‘ਤੇ ਤੈਨਾਤ ਸਨ ਅੱਜ ਡਿਊਟੀ ਦੌਰਾਨ ਉਨ੍ਹਾਂ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ ਹੋ ਗਈ।
ਸੂਬੇਦਾਰ ਪਰਮਿੰਦਰ ਸਿੰਘ ਦੀ ਮੌਤ ਦੀ ਜਿਵੇਂ ਹੀ ਖਬਰ ਮਿਲੀ ਤਾਂ ਉਨ੍ਹਾਂ ਦੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਥੇ ਹੀ ਪੂਰੇ ਪਿੰਡ ਵਿੱਚ ਵੀ ਸੋਗ ਵਾਲਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : BREAKING: ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
ਪਰਿਵਾਰ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਪਹੁੰਚੇਗੀ। ਉਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤੀ ਫ਼ੌਜ ਦੇ ਅਧਿਕਾਰੀਆਂ ਵਲੋਂ ਪਠਾਨਕੋਟ ਵਿਖੇ ਉਨ੍ਹਾਂ ਦੇ ਜੱਦੀ ਘਰ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਢਾਂਗੂੰ ਵਿਖੇ ਲਿਆਂਦੀ ਜਾਵੇਗੀ | ਉਕਤ ਜਾਣਕਾਰੀ ਉਨ੍ਹਾਂ ਦੇ ਛੋਟੇ ਭਰਾ ਪਰਮਜੀਤ ਸਿੰਘ ਗੋਰਾਇਆ ਨੇ ਦਿੱਤੀ ਹੈ।