ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਕੇਸ ਦੇ ਮੁਲਜ਼ਮ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਨੂੰ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮਾਪੂਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਸੋਨਾਲੀ ਕਤਲ ਕੇਸ ਵਿੱਚ ਦੋਵਾਂ ਦੇ ਸਬੰਧਾਂ ਦੀ ਜਾਂਚ ਲਈ ਦੋ ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਹੈ।
ਜਿਸ ‘ਤੇ ਅਦਾਲਤ ਨੇ 2 ਦਿਨ ਦਾ ਰਿਮਾਂਡ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਗੋਆ ਪੁਲਿਸ ਨੂੰ ਪਹਿਲੀ ਵਾਰ 10 ਦਿਨ ਅਤੇ ਦੂਜੀ ਵਾਰ 2 ਦਿਨ ਦਾ ਰਿਮਾਂਡ ਦਿੱਤਾ ਸੀ। ਇਸ ਦੇ ਨਾਲ ਹੀ ਪਰਿਵਾਰ ਸੋਨਾਲੀ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਕਦਾ ਹੈ। ਸੋਨਾਲੀ ਫੋਗਾਟ ਦੀ 23 ਅਗਸਤ ਨੂੰ ਗੋਆ ਵਿੱਚ ਮੌਤ ਹੋ ਗਈ ਸੀ। ਉਸ ਸਮੇਂ ਗੋਆ ਵਿੱਚ ਉਸ ਦੇ ਪੀਏ ਸੁਧੀਰ ਅਤੇ ਸੁਖਵਿੰਦਰ ਵੀ ਨਾਲ ਸਨ। ਗੋਆ ਪੁਲੀਸ ਨੇ ਸੋਨਾਲੀ ਦੇ ਭਰਾ ਰਿੰਕੂ ਦੀ ਸ਼ਿਕਾਇਤ ‘ਤੇ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਖ਼ਿਲਾਫ਼ ਕਤਲ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜਦੋਂ ਕਿ ਕਲੱਬ ਦੇ ਸੰਚਾਲਕ ਐਡਵਿਨ ਨੂਨਿਸ, ਦੱਤਾ ਪ੍ਰਸਾਦ ਅਤੇ ਰਮਾਕਾਂਤ ਮਸੂਪਾ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੋਨਾਲੀ ਦਾ ਪਰਿਵਾਰ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਨਾਲੀ ਦੀ ਬੇਟੀ ਯਸ਼ੋਧਰਾ ਨਾਲ ਮੁਲਾਕਾਤ ਕੀਤੀ ਸੀ। ਯਸ਼ੋਧਰਾ ਨੇ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਸੀ।