ਪਾਕਿਸਤਾਨ ਦੇ ਪੇਸ਼ਾਵਰ ਦੀ ਇੱਕ ਮਸਜਿਦ ਵਿੱਚ ਆਤਮਘਾਤੀ ਬੰਬ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ।
ਧਮਾਕਾ ਕੋਚਾ ਰਿਸਾਲਦਾਰ ਇਲਾਕੇ ਦੇ ਕਿੱਸਾ ਖਵਾਨੀ ਬਾਜ਼ਾਰ ‘ਚ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਹੋਇਆ। ਬਚਾਅ ਟੀਮਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਰਹੀਆਂ ਹਨ, ਉਥੇ ਹੀ ਆਸ-ਪਾਸੇ ਦੇ ਰਹਿਣ ਵਾਲੇ ਅਤੇ ਲੋਕ ਵੀ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ‘ਤੇ ਜ਼ਖਮੀਆਂ ਨੂੰ ਲਿਜਾਣ ‘ਚ ਮਦਦ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮਸਜਿਦ ‘ਤੇ ਹੋਏ ਭਿਆਨਕ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਯਤਨਾਂ ਦੇ ਹੁਕਮ ਦਿੱਤੇ ਹਨ। ਇਮਰਾਨ ਖਾਨ ਨੇ ਸਬੰਧਤ ਅਧਿਕਾਰੀਆਂ ਤੋਂ ਧਮਾਕੇ ਦੀ ਰਿਪੋਰਟ ਵੀ ਮੰਗੀ ਹੈ।
ਪੇਸ਼ਾਵਰ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਧਮਾਕੇ ਦੀ ਨਿੰਦਾ ਕੀਤੀ ਹੈ ਅਤੇ ਪੇਸ਼ਾਵਰ ਦੇ ਇੰਸਪੈਕਟਰ-ਜਨਰਲ ਪੁਲਿਸ ਤੋਂ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਬਚਾਅ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸੂਬਾਈ ਕੈਬਨਿਟ ਦੇ ਮੈਂਬਰਾਂ ਨੂੰ ਕਾਰਵਾਈਆਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਸ ਦੌਰਾਨ ਮੁੱਖ ਮੰਤਰੀ ਦੇ ਵਿਸ਼ੇਸ਼ ਸਹਾਇਕ ਬੈਰਿਸਟਰ ਸੈਫ ਨੇ ਪੁਸ਼ਟੀ ਕੀਤੀ ਕਿ ਇਹ ਧਮਾਕਾ ਆਤਮਘਾਤੀ ਹਮਲਾ ਸੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਮਸਜਿਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਅਸਫਲ ਰਹਿਣ ‘ਤੇ ਪੁਲਿਸ ਨਾਲ ਗੋਲੀਬਾਰੀ ਕੀਤੀ। ਹਾਲਾਂਕਿ, ਇੱਕ ਅੱਤਵਾਦੀ ਮਸਜਿਦ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋ ਗਿਆ ਅਤੇ ਆਤਮਘਾਤੀ ਜੈਕੇਟ ਨੂੰ ਬਲਾਸਟ ਕਰ ਦਿੱਤਾ।