ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਵੱਲੋਂ ਅੱਜ 20 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਪਤਨੀ ਬੀਬਾ ਹਰਸਿਮਰਤ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਰਲੀਮੈਂਟ ਦੇ ਬਾਹਰ ਪਹੁੰਚੇ ਅਤੇ ਸਰਕਾਰ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਇਆ।
2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਵਾਲੀ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਬਾਕੀ ਅੱਠ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਸਣੇ 8 ਬੰਦੀ ਸਿੰਘਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਕਰਨ ਦਾ ਐਲਾਨ ਕੀਤਾ ਹੈ। ਪਰ ਅਜੇ ਵੀ ਬਹੁਤ ਸਾਰੇ ਸਿੰਘ ਕੈਦ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ : ਰਾਜ ਸਭਾ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੰਤ ਸੀਚੇਵਾਲ ਗੁ. ਸ੍ਰੀ ਬੰਗਲਾ ਸਾਹਿਬ ਹੋਏ ਨਤਮਸਤਕ
ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰਾ ਅਤੇ ਪੀਬੀਆਈਜ਼ ਵੱਡੇ ਪੱਧਰ ‘ਤੇ ਭਾਰਤ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਪਾਰਲੀਮੈਂਟ ਸੈਸ਼ਨ ਵਿੱਚ ਹਿੱਸਾ ਲੈਣ ਜਾ ਰਹੇ ਅਮਿਤ ਸ਼ਾਹ, ਨਿਤਿਨ ਗਡਕਰੀ ਤੇ ਹੋਰ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: