ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸ. ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜ੍ਹੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।