Sukhbir Badal announces NK Sharma : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਮੰਗਦਾ ਜਵਾਬ ਪ੍ਰੋਗਰਾਮ ਅਧੀਨ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ ਸੁਖਬੀਰ ਬਾਦਲ ਅੱਜ ਡੇਰਾ ਬੱਸੀ ਪਹੁੰਚੇ, ਜਿਥੇ ਉਨ੍ਹਾਂ ਨੇ ਐਨ ਕੇ ਸ਼ਰਮਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ। ਹਾਲਾਂਕਿ ਐਨਕੇ ਸ਼ਰਮਾ ਪਹਿਲਾਂ ਵੀ ਡੇਰਾ ਬੱਸੀ ਤੋਂ ਵਿਧਾਇਕ ਹਨ ਤੇ ਹੁਣ ਅਗਲੀਆਂ ਚੋਣਾਂ ਲਈ ਵੀ ਅਕਾਲੀ ਦਲ ਨੇ ਉਨ੍ਹਾਂ ਦਾ ਉਮੀਦਵਾਰ ਵਜੋਂ ਅਤੇ ਉਨ੍ਹਾਂ ਨੂੰ ਮੰਤਰੀ ਬਣਾਉਣ ਦਾ ਐਲਾਨ ਦਿੱਤਾ। ਐਨਕੇ ਸ਼ਰਮਾ ਨੇ ਸਟੇਜ ਤੋਂ ਚੁਣੌਤੀ ਦਿੰਦੇ ਹੋਏ ਕਿਹਾ ਕਿ ਅਸੀਂ ਕਾਂਗਰਸ ਦੇ ਗੁੰਡਿਆ ਦਾ ਪੰਜਾਬ ਤੋਂ ਪਿੱਛਾ ਛਡਵਾ ਦਿਆਂਗੇ, ਜਿਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ’ਤੇ ਗਲਤ ਮਾਮਲੇ ਦਰਜ ਕੀਤੇ ਤੇ ਪ੍ਰੇਸ਼ਾਨ ਕੀਤਾ ਹੈ।
ਇਸ ਦੌਰਾਨ ਪਹਿਲੀ ਵਾਰ ਰੈਲੀ ਵਿੱਚ ਡੇਰਾ ਬੱਸੀ ਆਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਔਰਤਾਂ ਨੂੰ ਅੱਗੇ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਸਕੀਮ ਦਾ ਲਾਭ ਹਰ ਕਿਸੇ ਨੂੰ ਮਿਲੇ ਇਸ ਲਈ ਉਹ ਖੁਦ ਸਰਕਾਰ ਨਾਲ ਇਹ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕੋਈ ਕੁਰਬਾਨੀ ਨਹੀਂ ਕੀਤੀ, ਸਗੋਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ ਅਤੇ ਅਸੀਂ ਪੰਜਾਬ ਦੀ ਅਮਨ ਸ਼ਾਂਤੀ ਲਈ ਲੜਾਈ ਲੜਦੇ ਰਹਾਂਗੇ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਅਜਨਾਲਾ ਹਲਕੇ ਤੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤੇ ਅਟਾਰੀ ਹਲਕੇ ਤੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਉਮੀਦਵਾਰ ਐਲਾਨ ਚੁੱਕੇ ਹਨ। ਸੀ। ਇਸ ਤੋਂ ਪਹਿਲਾਂ ਸੁਖਬੀਰ ਨੇ ਆਪਣੇ ਆਪ ਨੂੰ ਜਲਾਲਾਬਾਦ ਤੋਂ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਖੇਮਕਰਨ ਤੋਂ ਉਮੀਦਵਾਰ ਐਲਾਨਿਆ ਸੀ।