Sukhbir Badal appealed to the Punjabis : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਤੇ ਸੂਬਾ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ, ਜਿਸ ਕਰਕੇ ਸਾਹ ਦੇ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਥੇ ਹੀ ਲੋਕ ਵੈਕਸੀਨ ਲਗਵਾਉਣ ਤੋਂ ਵੀ ਡਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਲਗਵਾਉਣ।
ਦੂਜੇ ਪਾਸੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬੇਨਤੀ ਕੀਤੀ ਕਿ ਉਹ 5000 ਆਕਸੀਜਨ ਕੰਸਟ੍ਰੇਟਰ ਬਾਹਰੋਂ ਇੰਪੋਰਟ ਕਰਨ ਤਾਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਵੈਕਸੀਨੇਸ਼ਨ ਬਹੁਤ ਬਹੁਤ ਜ਼ਰੂਰੀ ਹੈ ਤੇ ਕੇਂਦਰ ਸਰਕਾਰ ਨੇ ਵੀ ਹੁਣ ਬਾਹਰੋਂ ਵੈਕਸੀਨ ਇੰਪੋਰਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ ਘੱਟੋ-ਘੱਟ 50 ਲੱਖ ਵੈਕਸੀਨੇਸ਼ਨ ਇੰਪੋਰਟ ਕਰਨੀ ਚਾਹੀਦੀ ਹੈ, ਜਿਸ ਦਾ ਟੀਚਾ 4-5 ਮਹੀਨਿਆਂ ਵਿੱਚ ਅਜਿਹੀ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਰੇ ਪੰਜਾਬ ਦੇ ਲੋਕਾਂ ਨੂੰ ਵੈਕਸੀਨੇਸ਼ਨ ਦਿੱਤੀ ਜਾ ਸਕੇ।
ਉਥੇ ਹੀ ਇਸ ਮੁਸ਼ਕਲ ਦੀ ਘੜੀ ਵਿੱਚ ਪ੍ਰਾਈਵੇਟ ਹਸਪਤਾਲਾਂ ਵੱਲੋਂ ਚੁੱਕੇ ਜਾ ਰਹੇ ਫਾਇਦਿਆਂ ਦਾ ਜ਼ਿਕਰ ਕਰਦੇ ਹੋਏ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਆਮ ਜਨਤਾ ਤੋਂ ਕੋਰੋਨਾ ਦੇ ਇਲਾਜ ਲਈ ਢਾਈ ਤੋਂ ਪੰਜ ਲੱਖ ਰੁਪਏ ਵਸੂਲ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਹਸਪਤਾਲਾਂ ਨਾਲ ਤਾਲਮੇਲ ਕਰਕੇ ਕੋਰੋਨਾ ਦੇ ਇਲਾਜ ਦਾ ਰੇਟ ਤੈਅ ਕਰੇ ਤੇ ਗਰੀਬ ਲੋਕਾਂ ਨੂੰ ਕੋਰੋਨਾ ਦੇ ਮੁਫਤ ਇਲਾਜ ਦੀ ਸਹੂਲਤ ਦੇਵੇ।