ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ ਨਵੰਬਰ ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਜਥਿਆਂ ਦੀਆਂ ਅਰਜ਼ੀਆਂ ਨਾ ਲੈਣ ਸਬੰਧੀ ਰਾਜ ਸਰਕਾਰਾਂ ਨੂੰ ਜਾਰੀ ਕੀਤੇ ਆਦੇਸ਼ ਦੀ ਮੁੜ ਸਮੀਖਿਆ ਕਰਨ ।
ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਇਸ ਪਾਵਣ ਦਿਹਾੜੇ ਮੌਕੇ ‘ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਦੇ ਇੱਛੁਕ ਹਨ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਾ ਦੇਣ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਪਾਕਿਸਤਾਨ ਅਤੇ ਭਾਰਤ ਵਿਚਕਾਰ ਖੇਡ ਸਬੰਧਾਂ ਦੀ ਮੁੜ ਸ਼ੁਰੂਆਤ ਦੇ ਮੱਦੇਨਜ਼ਰ, ਮੈਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਵੀ ਅਪੀਲ ਕਰਦਾ ਹਾਂ।
ਦੱਸ ਦੇਈਏ ਕਿ ਭਾਰਤ ਸਰਕਾਰ ਨੇ ਨਵੰਬਰ 2025 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਯੰਤੀ ਲਈ ਮੌਕੇ ਸਿੱਖ ਸ਼ਰਧਾਲੂਆਂ ਦੇ ਜਥਾ ਪਾਕਿਸਤਾਨ ਨਹੀਂ ਜਾਵੇਗਾ। ਕੇਂਦਰ ਸਰਕਾਰ ਨੇ ਪੰਜਾਬ ਸਣੇ ਹੋਰ ਸੂਬਿਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਵਾਰ ਸਿੱਖ ਜਥੇ ਪਾਕਿਸਤਾਨ ਨਾ ਭੇਜੇ ਜਾਣ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























