ਪੰਜਾਬ ਦੀਆਂ 117 ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਸਵੇਰ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਤ ਬਾਦਲ ਤੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨਾਲ ਲੰਬੀ ਹਲਕੇ ਦੇ ਪੋਲਿੰਗ ਬੂਥ ਪਹੁੰਚੇ ਅਤੇ ਵੋਟ ਪਾਈ।
ਵੋਟ ਪਾਉਣ ਪਿੱਛੋਂ ਸੁਖਬੀਰ ਬਾਦਲ ਨੇ ਕਿਹਾ ਕਿਹਾ ਕਿ ਮੈਂ ਸਿਰਫ਼ ਇਹੀ ਕਹਿਣਾ ਚਾਹਾਂਗਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਹੂੰਝਾਫ਼ੇਰ ਸਫ਼ਾਇਆ ਕਰਨ ਜਾ ਰਿਹਾ ਹੈ। ਸਾਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਦੱਸ ਦੇਈਏ ਕਿ ਸੁਖਬੀਰ ਬਾਦਲ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿੱਚ ਹਨ ਪਰ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਬਣੀ ਹੋਈ ਹੈ।
ਉਥੇ ਹੀ ਸੁਖਬੀਰ ਬਾਦਲ ਦੇ ਪਿਤਾ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਹੀ ਚੋਣ ਲੜ ਰਹੇ ਹਨ। ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਚੋਣਾਂ ਲੜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਵੋਟ ਮੋਹਾਲੀ ਵਿੱਚ ਬਣੀ ਹੈ, ਜਦਕਿ ਉਹ ਹਲਕਾ ਧੂਰੀ ਤੋਂ ਚੋਣ ਲੜ ਰਹੇ ਹਨ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋਕਿ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਹਨ, ਦੀ ਵੋਟ ਖਰੜ ਵਿੱਚ ਬਣੀ ਹੋਈ ਹੈ।