ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰਾਂ ਹੱਕ ਵਿੱਚ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਪਹੁੰਚੇ ਅਤੇ ਪਾਰਟੀ ਉਮੀਦਵਾਰ ਹਰਪਾਲ ਜੁਨੇਜਾ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਅਮਰਿੰਦਰ ਸਿੰਘ ‘ਤੇ ਚੁਟਕੀ ਲੈਂਦੇ ਕਿਹਾ ਕਿ “ਕੈਪਟਨ ਨੇ ਆਉਣਾ ਨਹੀਂ ਤੇ ਹਰਪਾਲ ਨੇ ਜਾਣਾ ਨਹੀਂ”। ਉਨ੍ਹਾਂ ਕਿਹਾ ਕਿ ਹਰਪਾਲ ਜੁਨੇਜਾ ਪਟਿਆਲਾ ਦੇ ਵਿਕਾਸ ਲਈ ਵਚਨਬੱਧ ਹੈ।
ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਦੇ ਹਲਕੇ ਮੰਡੀ ਗੋਬਿੰਦਗੜ੍ਹ ‘ਚ ਪਹੁੰਚੇ ਸੁਖਬੀਰ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਉਨ੍ਹਾਂ ਦੀ ਸਰਕਾਰ ਵੇਲੇ ਲੋਕਾਂ ਦੀ ਸੋਖ ਲਈ ਚਲਾਏ ਗਏ ਸੁਵਿਧਾ ਕੇਂਦਰਾਂ ਨੂੰ ਬੰਦ ਕਰ ਦਿੱਤਾ।
ਉਨ੍ਹਾਂ ਪਾਰਟੀ ਸਮਰਥਕਾਂ ਨੂੰ ਕਿਹਾ ਕਿ ਉਹ ਖ਼ੁਦ ਕਾਗਜ਼ ਲੈ ਕੇ ਪਾਰਟੀ ਵੱਲੋਂ ਕੀਤੇ ਕੰਮ ਲਿਖ ਲੈਣ ਅਤੇ ਜਿਸ ਦਾ ਪੱਲੜਾ ਭਾਰੀ ਹੋਵੇ ਉਸ ਨੂੰ ਵੋਟ ਪਾ ਦੇਣ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਸ ਪਿੱਛੋਂ ਸੁਖਬੀਰ ਬਾਦਲ ਨੇ ਰਾਜਪੁਰਾ ਤੋਂ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤੇ ਉਹ ਬਰਾੜ ਨੂੰ ਆਪਣੇ ਨਾਲ ਮੁੱਖ ਮੰਤਰੀ ਦਫ਼ਤਰ ‘ਚ ਰੱਖਣਗੇ ਅਤੇ ਰਾਜਪੁਰਾ ‘ਚ ਵਿਕਾਸ ਦੀ ਇੱਕ ਨਵੀਂ ਲਹਿਰ ਲੈ ਕੇ ਆਉਣਗੇ।