ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਓਲੰਪਿਕਸ ਵਿੱਚ 6 ਗੋਲ ਕਰਕੇ ਰਿਕਾਰਡ ਕਾਇਮ ਕਰਨ ਵਾਲੇ ਜਲੰਧਰ ਦੇ ਮਿੱਠਾਪੁਰ ਵਿੱਚ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਦੇ ਘਰ ਫੋਨ ਕਰਕੇ ਵਧਾਈ ਦਿੱਤੀ।
ਸੁਖਬੀਰ ਬਾਦਲ ਨੇ ਮਨਪ੍ਰੀਤ ਦੇ ਪਿਤਾ ਰਵਿੰਦਰ ਸਿੰਘ ਨੂੰ ਵੀਡੀਓ ਕਾਲ ਕਰਕੇ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਓਲੰਪਿਕ ਵਿੱਚ 6 ਗੋਲ ਕਰਕੇ ਰਿਕਾਰਡ ਕਾਇਮ ਕਰ ਦਿੱਤਾ ਹੈ। ਪੂਰੀ ਪੰਜਾਬੀ ਕੌਮ ਨੂੰ ਉਸ ‘ਤੇ ਮਾਣ ਹੈ। ਪੰਜਾਬ ਦੀ ਹਾਕੀ ਟੀਮ ਨੂੰ ਬਦਨਾਮ ਕਰਨ ਵਾਲਿਆਂ ਲਈ ਇਹ ਇੱਕ ਕਰਾਰਾ ਜਵਾਬ ਹੈ।
ਦੱਸਣਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ 41 ਸਾਲਾਂ ਬਾਅਦ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ ਹੈ। ਪੂਰੇ ਦੇਸ਼ ਦੇ ਨਾਲ -ਨਾਲ ਜਲੰਧਰ ਦੇ ਹਾਕੀ ਖਿਡਾਰੀਆਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਜਲੰਧਰ ਦੇ ਮਿੱਠਾਪੁਰ ਵਿੱਚ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ, ਜਿਸ ਨੇ 6 ਗੋਲ ਕਰਕੇ ਰਿਕਾਰਡ ਕਾਇਮ ਕੀਤਾ ਹੈ।
ਇਹ ਵੀ ਪੜ੍ਹੋ : ਜਿੱਤ ਪਿੱਛੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਦੇ ਘਰ ਜਸ਼ਨ ਦਾ ਮਾਹੌਲ, ਮਾਂ ਹੋਈ ਭਾਵੁਕ ਕਿਹਾ- ਅਰਦਾਸ ਕਬੂਲ ਹੋਈ, ਦੇਖੋ ਵੀਡੀਓ …
ਇਸ ਦੌਰਾਨ ਸਾਰਿਆਂ ਨੇ ਮਨਪ੍ਰੀਤ ਦੀ ਮਾਂ ਮਨਜੀਤ ਕੌਰ ਅਤੇ ਖਿਡਾਰੀ ਮਨਦੀਪ ਸਿੰਘ ਦੇ ਪਿਤਾ ਰਵਿੰਦਰ ਸਿੰਘ ਅਤੇ ਮਾਂ ਨੂੰ ਵਧਾਈ ਦਿੱਤੀ ਹੈ। ਇਸ ਖੁਸ਼ੀ ਦੇ ਮੌਕੇ ਬਹੁਤ ਜ਼ਿਆਦਾ ਆਤਿਸ਼ਬਾਜ਼ੀ ਹੋਈ ਅਤੇ ਪ੍ਰਸ਼ੰਸਕਾਂ ਦੇ ਨਾਲ ਪਰਿਵਾਰਕ ਮੈਂਬਰਾਂ ਨੇ ਢੋਲ ਦੀ ਤਾਲ ‘ਤੇ ਭੰਗੜਾ ਵੀ ਪਾਇਆ। ਹਾਕੀ ਟੀਮ ਦੇ ਕਾਂਸੀ ਤਮਗਾ ਜਿੱਤਣ ਤੋਂ ਖੁਸ਼, ਵਰੁਣ ਦੇ ਪਿਤਾ ਬ੍ਰਹਮਾਨੰਦ ਅਤੇ ਮਾਂ ਸ਼ਕੁੰਤਲਾ ਨੇ ਕਿਹਾ ਕਿ ਹੁਣ ਉਹ ਪੁੱਟ ਦੇ ਵਾਪਿਸ ਆਉਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਬੇਟੇ ਨਾਲ ਵੀ ਗੱਲ ਕੀਤੀ ਅਤੇ ਕਿਹਾ ਕਿ ਉਸ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।