ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ‘ਤੇ ਬਹੁ-ਕੋੜੀ ਸਹਾਇਕ ਪ੍ਰੋਫੈਸਰ ਘਪਲੇ ਨੂੰ ਲੈ ਕੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਘਪਲੇ ਵਿੱਚ ਨਿਯਮ ਤੇ ਕਾਨੂੰਨ ਛਿੱਕੇ ਟੰਗ ਕੇ ਕਰੋੜਾਂ ਰੁਪਏ ਦਾ ਲੈਣ-ਦੇਣ ਕਰਕੇ ਆਪਣੇ ਚਹੇਤਿਆਂ ਲਈ ਪੇਪਰ ਲੀਕ ਕੀਤੇ ਗਏ।
ਮੁੱਖ ਮੰਤਰੀ ਚੰਨੀ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਬਾਦਲ ਨੇ ਕਿਹਾ ਕਿ ਸੀ.ਐੱਮ. ਚੰਨੀ ਇਨ੍ਹਾਂ ਗੱਲਾਂ ਦਾ ਜਵਾਬ ਦੇਣ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵਾਸਤੇ ਸਾਰੀ ਪ੍ਰੀਖਿਆ ਸਿਰਫ ਖੋਜ ਸਕਾਲਰਾਂ ਤੇ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਨੂੰ ਪੰਜ ਅੰਕ ਵੱਧ ਦੇ ਕੇ ਉਹਨਾਂ ਤੱਕ ਸੀਮਤ ਕਿਉਂ ਕੀਤੀ ਗਈ। ਪੇਪਰ ਸੈਟ ਕਰਨ ਦੀ ਜ਼ਿੰਮੇਵਾਰੀ ਖੋਜ ਪ੍ਰੀਖਿਆਰਥੀਆਂ ਦੇ ਗਾਈਡਜ਼ ਨੂੰ ਕਿਉਂ ਦਿੱਤੀ ਗਈ। ਭਰਤੀ ਪ੍ਰਕਿਰਿਆ ਵਿਚ ਯੂਜੀਸੀ ਦੀਆਂ ਹਿਦਾਇਤਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਕਲਾਸ ਵਨ ਅਫਸਰਾਂ ਵਾਲੀ ਪੋਸਟ ’ਤੇ ਭਰਤੀ ਦੀ ਜ਼ਿੰਮੇਵਾਰੀ ਪੰਜਾਬ ਲੋਕ ਸੇਵਾ ਕਮਿਸ਼ਨ ਨੁੰ ਕਿਉਂ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਬਾਦਲ ਨੇ ਪਰਗਟ ਸਿੰਘ ‘ਤੇ ਮਾਮਲਾ ਰਫਾ-ਦਫਾ ਕਰਨ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀ ਤੇ ਗਣਿਤ ਦੇ ਪੇਪਰਾਂ ਸਣੇ ਵੱਖ-ਵੱਖ ਪੇਪਰ ਲੀਕ ਹੋਣ ਦੇ ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਸਿੱਖਿਆ ਮੰਤਰੀ ਨੇ ਸਾਰੀ ਪ੍ਰਕਿਰਿਆ ਰੱਦ ਨਹੀਂ ਕੀਤੀ ਤੇ ਯੂਜੀਸੀ ਦੀਆਂ ਹਦਾਇਤਾਂ ਮੁਤਾਬਕ ਨਵੇਂ ਸਿਰੇ ਤੋਂ ਪ੍ਰੀਖਿਆ ਲਏ ਜਾਣ ਦੇ ਹੁਕਮ ਨਹੀਂ ਦਿੱਤੇ।
ਇਹ ਵੀ ਪੜ੍ਹੋ : ਭਾਜਪਾ ਆਗੂ ਅਮਰਜੀਤ ਅਮਰੀ ਦੀ ਵਪਾਰਕ ਇਮਾਰਤ ਤੀਜੀ ਵਾਰ ਸੀਲ, FIR ਦਰਜ ਕਰਨ ਦੀ ਮੰਗ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਾਈ ਕੋਰਟ ਨੇ ਵੀ ਇਨ੍ਹਾਂ ਬੇਨਿਯਮੀਆਂ ਦਾ ਨੋਟਿਸ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਖੋਜ ਸਕਾਲਰਾਂ ਤੇ ਸਰਕਾਰੀ ਕਾਲਜ ਅਧਿਆਪਕਾਂ ਜਿਨ੍ਹਾਂ ਨੇ ਪ੍ਰੀਖਿਆ ਕਲੀਅਰ ਕੀਤੀ ਤੇ ਉਨ੍ਹਾਂ ਦੇ ਪ੍ਰੀਖਿਆ ਪੇਪਰ ਸੈਟ ਕਰਨ ਵਾਲੇ ਗਾਈਡਜ਼ ਤੇ ਸੀਨੀਅਰ ਅਧਿਆਪਕਾਂ ਦਰਮਿਆਨ ਕੜੀਆਂ ਦੀ ਜਾਂਚ ਕੀਤੀ ਜਾਵੇ।