ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮਾਲੇਰਕੋਟਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨਸ ਮੁਹੰਮਦ ਨੂੰ ਮਾਲੇਰਕੋਟਲਾ ਤੋਂ ਟਿਕਟ ਦਿੱਤੀ ਗਈ ਹੈ।
ਅਕਾਲੀ ਦਲ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਦੇ ਮਾਮਲੇ ਵਿਚ ਸਭ ਤੋਂ ਅੱਗੇ ਹੈ। ਹੁਣ ਤੱਕ ਪਾਰਟੀ ਵੱਲੋਂ 77 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜ ਰਿਹਾ ਹੈ। ਸੂਬੇ ਵਿਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਰਵੀਕਰਨ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਸੁਖਬੀਰ ਬਾਦਲ ਦੇ ਨਾਲ-ਨਾਲ ਹਰਸਿਮਰਤ ਕੌਰ ਬਾਦਲ ਵੀ ਕਾਫੀ ਸਰਗਰਮ ਹਨ। ਲੰਬੇ ਸਮੇਂ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਕੇ ਚੋਣਾਂ ਲੜ ਰਿਹਾ ਹੈ। ਤਿੰਨ ਖੇਤੀ ਕਾਨੂੰਨਾਂ ਕਾਰਨ ਬੀਬਾ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਵੀ ਟੁੱਟ ਗਿਆ ਸੀ। ਪੰਜਾਬ ‘ਚ ਕਾਂਗਰਸ, ਅਕਾਲੀ ਤੇ ਆਪ ‘ਚ ਸਖਤ ਮੁਕਾਬਲਾ ਹੈ ਤੇ ਇਸ ਦੌਰਾਨ ਕੈਪਟਨ ਵੱਲੋਂ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਹੰਗਾਮਾ ਮਚ ਗਿਆ ਹੈ।