ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੰਮਕਾਜ ਨੂੰ ਚਲਾਉਣ ਲਈ ਐਲਾਨੀ ਐਡਹਾਕ ਕਮੇਟੀ ਵਿੱਚ ਸੀਨੀਅਰ ਆਗੂਆਂ ਐੱਸ. ਐੱਮ. ਪੀ. ਐੱਸ. ਚੱਢਾ ਅਤੇ ਸ. ਗੁਰਪ੍ਰੀਤ ਸਿੰਘ ਜੱਸਾ ਦੇ ਨਾਂ ਵੀ ਸ਼ਾਮਲ ਕੀਤੇ।
ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਹੈ। ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰਨ ਤੋਂ ਇਲਾਵਾ ਪਾਰਟੀ ਦੀ ਦਿੱਲੀ ਇਕਾਈ ਨੂੰ ਭੰਗ ਕਰਨ ਦਾ ਵੀ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਰਮੀਤ ਕਾਲਕਾ ਨੂੰ ਕੀਤਾ ਬਰਖਾਸਤ
ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਜੋ ਵੀ ਪੰਥ ਦੇ ਨਾਲ ਨਹੀਂ ਹੈ ਉਸ ਲਈ ਅਕਾਲੀ ਦਲ ਵਿੱਚ ਕੋਈ ਥਾਂ ਨਹੀਂ ਹੈ।