ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਪਹਿਰੇਦਾਰ ਵਜੋਂ ਸੇਵਾ ਨਿਭਾਈ। ਉਨ੍ਹਾਂ ਦੇ ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੂੰ ਲਾਈ ਗਈ 10 ਦਿਨਾਂ ਦੀ ਧਾਰਮਿਕ ਸੇਵਾ ਤਹਿਤ ਸੁਖਬੀਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਉਣ ਤੋਂ ਬਾਅਦ ਕੀਰਤਨ ਸਰਵਣ ਕੀਤਾ। ਬਲਵਿੰਦਰ ਸਿੰਘ ਭੂੰਦੜ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 7ਵੇਂ ਦਿਨ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਡਿਓੜੀ ਅੱਗੇ ਕੀਰਤਨ ਸਰਵਨ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਰਾਈਡਰ ਦੀ ਹੋਈ ਮੌ.ਤ
ਇਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਹੋਰ ਮੋਹਰੀ ਲੀਡਰਸ਼ਿਪ ਨੇ ਲੰਗਰ ਹਾਲ ‘ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਸਿੰਘ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, 2 ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, ਉਸ ਤੋਂ ਬਾਅਦ 2 ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ, ਇਸ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: