ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਸਜ਼ਾ ਦੇ ਤਹਿਤ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਅੱਜ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ। ਇੱਥੇ ਉਹ 2 ਦਿਨ ਤੱਕ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਦੱਸ ਦੇਈਏ ਕਿ ਬੀਤੇ ਕੱਲ੍ਹ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਸ੍ਰੀ ਕੇਸਗੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ ਇੱਕ ਘੰਟਾ ਸੇਵਾਦਾਰ ਦੀ ਸੇਵਾ ਨਿਭਾਈ। ਸੇਵਾਦਾਰ ਦੀ ਡਿਊਟੀ ਨਿਭਾਉਣ ਪਿੱਛੋਂ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਘੰਟਾ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੇ ਜੂਠੇ ਭਾਂਡਿਆਂ ਨੂੰ ਮਾਂਜਣ ਦੀ ਵੀ ਸੇਵਾ ਕੀਤੀ।
ਇਹ ਵੀ ਪੜ੍ਹੋ : CM ਮਾਨ ਅੱਜ ਅਬੋਹਰ ਦਾ ਕਰਨਗੇ ਦੌਰਾ, ਨਵੇਂ ਵਾਟਰ ਵਰਕਸ ਪ੍ਰੋਜੈਕਟ ਤੇ ਸਰਕਾਰੀ ਕਾਲਜ ਦਾ ਕਰਨਗੇ ਉਦਘਾਟਨ
ਬੀਤੇ ਕੱਲ੍ਹ ਵਾਪਰੀ ਘਟਨਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਆਲੇ ਦੁਆਲੇ ਪੰਜਾਬ ਪੁਲਿਸ ਵਲੋਂ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ। ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਣ ਵਾਲੀ ਹੈ। ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: