ਅੱਜ ਸ. ਸੁਖਬੀਰ ਸਿੰਘ ਜੀ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੇਵਾ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਅਟੱਲ ਰਾਏ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਸ਼ੁਕਰਾਨੇ ਦੀ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। ਉਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੀ ਹਾਜ਼ਰੀ ਵਿੱਚ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਨੇ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕੀਤੇ ਅਤੇ ਸਿੰਘ ਸਾਹਿਬ ਜੀ ਨਾਲ ਪੰਥਕ ਵਿਚਾਰਾਂ ਵੀ ਕੀਤੀਆਂ। ਸਿੰਘ ਸਾਹਿਬ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਹਿਬ ਨੂੰ ਸਿਰਪਾਓ ਰੂਪ ਵਿੱਚ ਸਿੱਖ ਰਹਿਤ ਮਰਿਆਦਾ ਅਤੇ ਹੋਰ ਧਾਰਮਿਕ ਸਾਹਿਤ ਵੀ ਭੇਟ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
