ਮੁਕਤਸਰ ਦੇ ਲੰਬੀ ਹਲਕੇ ਦੇ ਨੇੜੇ ਪਿੰਡ ਸਿੰਘੇਵਾਲਾ-ਫਤੂਹੀਵਾਲਾ ਦੇ ਖੇਤਾਂ ਵਿਚ ਸਥਿਤ ਇਕ ਫੈਕਟਰੀ ਵਿਚ ਬੀਤੀ ਰਾਤ ਇਕ ਧਮਾਕਾ ਹੋ ਗਿਆ। ਇਸ ਵਿਚ 5 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 27 ਮਜ਼ਦੂਰ ਗੰਭੀਰ ਜਖਮੀ ਹੋ ਗਏ। ਜ਼ਖਮੀਆਂ ਨੂੰ ਬਠਿੰਡਾ ਏਮਸ ਰੈਫਰ ਕਰ ਦਿੱਤਾ ਗਿਆ ਹੈ।
ਜ਼ਖਮੀਆਂ ਦਾ ਹਾਲ-ਚਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਠਿੰਡਾ ਦੇ ਏਮਸ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਘਟਨਾ ਵਾਲੀ ਥਾਂ ‘ਤੇ ਮੌਜੂਦ ਫੈਕਟਰੀ ਦੀਆਂ ਵਿਵਸਥਾਵਾਂ ਨੂੰ ਲੈ ਕੇ ਪ੍ਰਸ਼ਾਸਨ ‘ਤੇ ਸਖਤ ਟਿੱਪਣੀ ਕੀਤੀ।
ਸ. ਬਾਦਲ ਨੇ ਕਿਹਾ ਕਿ ਪੰਜਾਬ ਵਿਚ ਇਹ ਜਿਹੀਆਂ ਗੈਰ-ਕਾਨੂੰਨੀ ਫੈਕਟਰੀਆਂ ਦਾ ਸ਼ੁਰੂ ਹੋਣਾ ਖਤਰੇ ਦੀ ਘੰਟੀ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਵਿਚ ਕਈ ਮਾਈਨਰ ਬੱਚੇ ਵੀ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਫੈਕਟਰੀ ਸ਼ਰੇਆਮ ਖੋਲ੍ਹ ਹੀ ਨਹੀਂ ਸਕਦੇ । ਪਟਾਕਿਆਂ ਦੀ ਫੈਕਟਰੀ ਖੋਲ੍ਹਣ ਲਈ ਬਹੁਤ ਸਾਰੀਆਂ ਸਾਵਧਾਨੀਆਂ ਦੀ ਲੋੜ ਪੈਂਦੀ ਹੈ, ਬਹੁਤ ਸਾਰੇ ਲਾਇਸੈਂਸ ਚਾਹੀਦੇ ਹਨ। DGP ਬੇਨਤੀ ਕਰਦਾ ਹਾਂ ਕਿ ਪੁਲਿਸ ਦੀ ਡਿਊਟੀ ਲਗਾਉਣ ਕਿ ਜੇਕਰ ਪੰਜਾਬ ਵਿਚ ਅਜਿਹੀਆਂ ਹੋਰ ਗੈਰ-ਕਾਨੂੰਨੀ ਫੈਕਟਰੀਆਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇ ਨਹੀਂ ਤਾਂ ਕਈ ਹੋਰ ਜਾਨਾਂ ਜਾ ਸਕਦੀਆਂ ਹਨ।
ਏਮਸ ਵਿਚ ਡਾਕਟਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨੇ ਦਵਾਈਆਂ, ਟੈਸਟਾਂ ਤੇ ਹੋਰ ਡਾਕਟਰੀ ਜ਼ਰੂਰਤਾਂ ਵਿਚ ਪੂਰੀ ਮਦਦ ਦੀ ਗੱਲ ਕਹੀ ਤੇ ਭਰੋਸਾ ਦਿੱਤਾ ਕਿ ਜ਼ਖਮੀਆਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਾ ਲਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਜ਼ਖਮੀਆਂ ਦੇ ਇਲਾਜ ਦਾ ਖਰਚ ਉਹ ਖੁਦ ਚੁੱਕਣਗੇ।
ਵੀਡੀਓ ਲਈ ਕਲਿੱਕ ਕਰੋ -: