ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਚਾਰ ਸੀਨੀਅਰ ਅਕਾਲੀ ਨੇਤਾਵਾਂ ਵਿੱਚੋਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ।
ਦੱਸ ਦੇਈਏ ਕਿ 2022 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਦੀਆਂ ਸਾਰੀਆਂ 32 ਕਿਸਾਨ ਜਥੇਬੰਦੀਆਂ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰੇ ਲਈ 10 ਸਤੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਭਾਜਪਾ ਨੂੰ ਛੱਡ ਕੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਸੀ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਹਰੇਕ ਰਾਜਨੀਤਿਕ ਪਾਰਟੀ ਨੂੰ ਉਨ੍ਹਾਂ ਪ੍ਰਤੀਨਿਧਾਂ ਦੇ ਨਾਂ ਭੇਜਣ ਦੀ ਅਪੀਲ ਕੀਤੀ ਸੀ, ਜੋ 10 ਸਤੰਬਰ ਨੂੰ ਚੰਡੀਗੜ੍ਹ ਦੇ ਪੀਪਲਜ਼ ਕਨਵੈਨਸ਼ਨ ਹਾਲ ਵਿਖੇ ਸ਼ਾਮ ਨੂੰ ਉਨ੍ਹਾਂ ਨਾਲ ਕਿਸਾਨ ਆਗੂਆਂ ਨੂੰ ਮਿਲਣਗੇ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 70 ਅਫਸਰਾਂ ਦੇ ਹੋਏ ਤਬਾਦਲੇ
ਰਾਜੇਵਾਲ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫੈਸਲਾ ਬੁੱਧਵਾਰ ਨੂੰ ਸਿੰਘੂ ਸਰਹੱਦ ਵਿਖੇ ਕੁਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦਾ ਏਜੰਡਾ ਪੋਲ ਰੈਲੀਆਂ ਅਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦਾ ਹੋਵੇਗਾ। ਕਿਸਾਨਾਂ ਦੀ ਇਸ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਆਪਣੇ ਇਨ੍ਹਾਂ ਚਾਰ ਸੀਨੀਅਰ ਅਕਾਲੀ ਆਗੂਾਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।