ਨਿਊਜ਼ੀਲੈਂਡ ਵਿਚ ਫਿਰ ਤੋਂ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। – ਇਸ ਵਾਰ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਰੋਕਿਆ ਗਿਆ । ਪ੍ਰਦਰਸ਼ਕਾਰੀਆਂ ਨੇ ਨਗਰ ਕੀਰਤਨ ਨੂੰ ਰੋਕਿਆ ਤੇ ਫਿਰ ਤੋਂ ਬੈਨਰ ਦਿਖਾਏ ਜਿਸ ‘ਤੇ ਲਿਖਿਆ ਹੋਇਆ ਸੀ ‘This is Newzealand not India.’
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਦਾ ਰਾਹ ਰੋਕੇ ਜਾਣ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਕੌਮ ਦੀ ਪਵਿੱਤਰ ਧਾਰਮਿਕ ਪ੍ਰਥਾ ਹੈ ਜੋ ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਦੀ ਹੈ। ਸਿੱਖ ਭਾਈਚਾਰੇ ਨੇ ਅਜਿਹੇ ਸੰਵੇਦਨਸ਼ੀਲ ਮੌਕੇ ‘ਤੇ ਸ਼ਾਂਤੀ ਬਣਾ ਕੇ ਰੱਖੀ ਹੈ । ਸਾਡੇ ਪ੍ਰਵਾਸੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਖੜ੍ਹਾ ਹੈ ਤੇ ਇਸ ਮਾਮਲੇ ਨੂੰ ਤੁਰੰਤ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਿਊਜ਼ੀਲੈਂਡ ਸਰਕਾਰ ਦੇ ਸਾਹਮਣੇ ਚੁੱਕਣ।
ਇਹ ਵੀ ਪੜ੍ਹੋ : CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ Library
ਦੱਸ ਦੇਈਏ ਕਿ 20 ਦਿਨਾਂ ਦੇ ਅੰਦਰ ਇਹ ਦੂਜੀ ਵਾਰ ਹੈ। ਹਾਲਾਂਕਿ 21 ਦਸੰਬਰ ਨੂੰ ਵੀ ਅਜਿਹਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ, ਜਿਸ ਨੂੰ ਲੈ ਕੇ ਭਾਰਤ ਵਿਚ ਵੀ ਸਿੱਖ ਸੰਗਤਾਂ ਵਿਚ ਰੋਸ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਕਿਸ ਦੀਆਂ ਗਲੀਆਂ ਹਨ, ਸਾਡੀ ਗਲੀਆਂ ਹਨ। ਇਥੇ ਸ਼ਰੇਆਮ ਝੰਡੇ ਲਹਿਰਾਉਣ ਦੀ ਇਜਾਜ਼ਤ ਕਿਸ ਨੇ ਦਿੱਤੀ। ਅਸੀਂ ਆਪਣੇ ਕਲਚਰ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵਾਂਗੇ। ਅਸੀਂ ਕਿਸੇ ਨੂੰ ਵੀ ਆਪਣੀਆਂ ਸੜਕਾਂ ਤੇ ਗਲੀਆਂ ਦਾ ਇਸਤੇਮਾਲ ਸਾਡੇ ਦੇਸ਼ ਦੇ ਕਲਚਰ ਨੂੰ ਵਿਗਾੜਨ ਲਈ ਨਹੀਂ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -:
























