ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ, ਐੱਸਏਐੱਸ ਨਗਰ, ਸ੍ਰੀ ਮੁਕਤਸਰ ਸਾਹਿਬ, ਐੱਸਬੀਐੱਸ ਨਗਰ ਤੇ ਤਰਨਤਾਰਨ ਸ਼ਾਮਲ ਹਨ। ਸੂਬੇ ਦੇ 1996 ਪਿੰਡ ਹੜ੍ਹ ਦੀ ਚਪੇਟ ਵਿਚ ਹਨ।
ਅਜਿਹੇ ਵਿਚ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਨੂੰ ਜਾਂ ਤਾਂ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ ਜਾਂ ਪੈਸੇ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪਿੰਡ ਦਾਰੇਵਾਲ ਤੇ ਗਿੱਦੜ ਪਿੰਡੀ ਦੇ ਲੋਕਾਂ ਦੀ ਮਦਦ ਲਈ ਪਹੁੰਚੇ ਜਿਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ 4 ਲੱਖ ਰੁਪਏ ਕੈਸ਼ ਦਿੱਤੇ ਤੇ 7 ਹਜ਼ਾਰ ਲੀਟਰ ਡੀਜ਼ਲ ਦੀ ਵੀ ਸੇਵਾ ਕੀਤੀ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਜੋ ਵੀ ਲੋੜ ਹੋਵੇਗੀ ਉਹ ਪੂਰੀ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਹਰ ਹਾਲ ਪੰਜਾਬ ਦੇ ਨਾਲ ਹੈ ਤੇ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
























