ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਲੁਧਿਆਣਾ ਵਿੱਚ ਪ੍ਰਚਾਰ ਕਰਨਗੇ। ਉਹ ਸੈਂਟਰਲ ਵਿੱਚ ਪਾਰਟੀ ਦਫ਼ਤਰ ਦਾ ਵੀ ਉਦਘਾਟਨ ਵੀ ਕਰਨਗੇ।
ਇਸ ਤੋਂ ਇਲਾਵਾ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਵੀ ਅੱਜ ਸ਼ੁਰੂ ਹੋਣਾ ਹੈ। ਅੱਜ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅਤੇ ਕੁਝ ਹੋਰ ਅਕਾਲੀ ਆਗੂ ਅੱਜ ਨਾਮਜ਼ਦਗੀਆਂ ਦਾਖ਼ਲ ਕਰ ਸਕਦੇ ਹਨ। ਸੁਖਬੀਰ ਬਾਦਲ ਇਸ ਪ੍ਰਕਿਰਿਆ ਦਾ ਹਿੱਸਾ ਬਣ ਸਕਦੇ ਹਨ।
ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਲੁਧਿਆਣਾ ਵਿੱਚ 14 ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਹਲਕਿਆਂ ਵਿੱਚ ਅਕਾਲੀ ਦਲ ਦੇ ਦੋ ਵਿਧਾਇਕ ਹਨ। ਸੁਖਬੀਰ ਸਿੰਘ ਬਾਦਲ ਦਾ ਚੋਣਾਂ ਲਈ ਪੂਰਾ ਜ਼ੋਰ ਲਗਾ ਰਹੇ ਹਨ। ਉਨ੍ਹਾਂ ਦਾ ਸਭ ਤੋਂ ਜ਼ਿਆਦਾ ਜ਼ੋਰ ਲੁਧਿਆਣਾ ‘ਚ ਹੀ ਹੈ। ਉਹ ਮਹੀਨੇ ਵਿੱਚ ਦੋ-ਤਿੰਨ ਵਾਰ ਲੁਧਿਆਣਾ ਜ਼ਰੂਰ ਆਉਂਦੇ ਹਨ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹਨ। ਉਨ੍ਹਾਂ ਨੇ ਸਥਾਨਕ ਲੀਡਰਸ਼ਿਪ ਨੂੰ ਉਮੀਦਵਾਰਾਂ ਨਾਲ ਚਲਾਉਣ ਲਈ ਕੌਂਸਲਰਾਂ ਦੀ ਟਿਕਟ ਵੀ ਉਮੀਦਵਾਰਾਂ ਵੱਲੋਂ ਦੇਣ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸੁਖਬੀਰ ਸਿੰਘ ਬਾਦਲ ਦੇਰ ਰਾਤ ਲੁਧਿਆਣਾ ਪੁੱਜੇ ਸਨ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਵੱਡੇ ਕਾਰੋਬਾਰੀ ਘਰਾਣਿਆਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਦੇਰ ਰਾਤ ਤੱਕ ਉਨ੍ਹਾਂ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਅਕਾਲੀ ਆਗੂਆਂ ਨਾਲ ਚੋਣ ਪ੍ਰਚਾਰ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵੱਲੋਂ ਹੁਣ ਤੱਕ ਬਣਾਈ ਗਈ ਰਣਨੀਤੀ ਦਾ ਕੀ ਫਾਇਦਾ ਹੋਇਆ ਅਤੇ ਆਉਣ ਵਾਲੇ ਦਿਨਾਂ ਵਿੱਚ ਪ੍ਰਚਾਰ ਦੀ ਰਣਨੀਤੀ ਕੀ ਹੋਣੀ ਚਾਹੀਦੀ ਹੈ, ਇਸ ਬਾਰੇ ਵੀ ਚਰਚਾ ਕੀਤੀ ਗਈ।