ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ। ਬਲਦੇਵ ਸਿੰਘ ਮਾਨ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਬਲਦੇਵ ਸਿੰਘ ਮਾਨ ਮੁੜ ਤੋਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜਿਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਮੈਸੇਜ ਦਿੱਤਾ ਕਿ ਜਿਹੜੇ ਅਕਾਲੀ ਦਲ ਛੱਡ ਗਏ ਹਨ ਉਹ ਵਾਪਸ ਆਉਣ ਤੇ ਇਹ ਚੰਗੀ ਸ਼ੁਰੂਆਤ ਹੈ ਤੇ ਮੈਨੂੰ ਬਹੁਤ ਮਾਣ ਹੈ ਕਿ ਜਥੇਦਾਰ ਗੜਗੱਜ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ ਤੇ ਨਾਲ ਹੀ ਮੇਰੀ ਅਪੀਲ ਹੈ ਕਿ ਜੋ ਵੀ ਰੁੱਸ ਕੇ ਹੋਰਨਾਂ ਪਾਰਟੀਆਂ ਵਿਚ ਗਏ ਹਨ, ਉਹ ਵਾਪਸ ਅਕਾਲੀ ਦਲ ਵਿਚ ਸ਼ਾਮਲ ਹੋਣ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ। ਸਾਰੇ ਸਾਥੀ ਅਕਾਲੀ ਦਲ ਵਿਚ ਪਰਤਣ ਤੇ ਪਾਰਟੀ ਨੂੰ ਤਗੜਾ ਕਰਨ। ਭਾਜਪਾ-ਅਕਾਲੀ ਦਲ ਗਠਜੋੜ ‘ਤੇ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਕਿ ਸਾਡਾ ਸਭ ਤੋਂ ਪਹਿਲਾਂ ਮਿਸ਼ਨ ਪੰਜਾਬ ਨੂੰ ਬਚਾਉਣਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ, ਬੰਟੀ ਬੈਂਸ ਸਣੇ 2 ਹੋਰ ‘ਤੇ ਗੀਤਾਂ ਦੀ ਕਮਾਈ ਹੜੱਪਣ ਦੇ ਲਗਾਏ ਦੋਸ਼
ਦੱਸ ਦੇਈਏ ਕਿ ਸਾਲ 2024 ‘ਚ ਬਲਦੇਵ ਸਿੰਘ ਮਾਨ ਅਕਾਲੀ ਦਲ ਛੱਡ ਕੇ ਦੂਜੇ ਧੜੇ ‘ਚ ਸ਼ਾਮਲ ਹੋ ਗਏ ਸਨ ਪਰ ਹੁਣ ਮੁੜ ਉਨ੍ਹਾਂ ਦੀ ਘਰ ਵਾਪਸੀ ਹੋ ਗਈ ਹੈ। ਬਲਦੇਵ ਸਿੰਘ ਮਾਨ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























