ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਭਲਕੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ (ਸੰਗਰੂਰ ) ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।
ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਲਿਆਂਦੀ ਜਾਵੇਗੀ ਤੇ ਭਲਕੇ 30 ਮਈ ਨੂੰ ਸਵੇਰੇ 8 ਵਜੇ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਹੁੰਦੇ ਹੋਏ 10.30 ਤੋਂ 11.00ਵਜੇ ਦੇ ਵਿਚ ਸੰਗਰੂਰ ਸਥਿਤ ਰਿਹਾਇਸ਼ ‘ਤੇ ਸੰਗਤ ਉਨ੍ਹਾਂ ਦਾ ਅੰਤਿਮ ਦਰਸ਼ਨ ਕਰ ਸਕੇਗੀ ਤੇ ਲਗਭਗ 3 ਵਜੇ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਲਈ ਅੰਤਿਮ ਸਸਕਾਰ ਦੀ ਪ੍ਰਕਿਰਿਆ ਹੋਵੇਗੀ।
ਢੀਂਡਸਾ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਸੀਨੀਅਰ ਨੇਤਾ ਸਨ। ਉਨ੍ਹਾਂਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਗ੍ਰੈਜੂਏਸ਼ਨ ਕੀਤੀ।
ਇਹ ਵੀ ਪੜ੍ਹੋ : ਨਾਭਾ : ਸੜਕ ਹਾਦਸੇ ‘ਚ ਧੀ-ਪਿਓ ਦੀ ਹੋਈ ਮੌ/ਤ, ਕਈ ਜ਼ਖਮੀ, ਲੇਡੀਜ਼ ਸੰਗੀਤ ਤੋਂ ਵਾਪਸ ਆ ਰਿਹਾ ਸੀ ਪਰਿਵਾਰ
ਪੰਜਾਬ ਵਿੱਚ, ਢੀਂਡਸਾ ਨੇ 1972, 1977, 1980 ਅਤੇ 1985 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਿਵਲ ਏਵੀਏਸ਼ਨ ਵਰਗੇ ਵਿਭਾਗਾਂ ਦੇ ਮੰਤਰੀ ਰਹੇ। ਇਸ ਦੇ ਨਾਲ ਹੀ ਉਹ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਰਹੇ। ਢੀਂਡਸਾ 2004 ਤੋਂ 2009 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹੇ। ਉਨ੍ਹਾਂ ਨੇ 2000 ਤੋਂ 2004 ਤੱਕ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰਸਾਇਣ ਅਤੇ ਖਾਦ, ਖੇਡਾਂ ਮੰਤਰਾਲੇ ਦਾ ਚਾਰਜ ਸੰਭਾਲਿਆ। 2019 ‘ਚ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: