ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਰਿਹਾਈ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਮੇਧ ਸੈਣੀ ਮਾਮਲੇ ਵਿੱਚ ਹੰਗਾਮੇ ਦੇ ਮੱਦੇਨਜ਼ਰ, ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਉਹ ਐਡਵੋਕੇਟ ਜਨਰਲ ਅਤੁਲ ਨੰਦਾ, ਗ੍ਰਹਿ ਸਕੱਤਰ ਅਤੇ ਮੁੱਖ ਡਾਇਰੈਕਟਰ ਚੌਕਸੀ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦੇਣ। ਇਸ ਟਵੀਟ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਟੈਗ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੈਣੀ ਨੂੰ ਤੁਰੰਤ ਪ੍ਰਭਾਵ ਨਾਲ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਦੁਪਹਿਰ 3 ਵਜੇ ਹੋਈ। ਬਹਿਸ ਤੋਂ ਬਾਅਦ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ CM ਕੈਪਟਨ ਨਾਲ ਕੀਤੀ ਮੁਲਾਕਾਤ, ਕੁਲਜੀਤ ਨਾਗਰਾ ਤੇ ਪ੍ਰਗਟ ਸਿੰਘ ਵੀ ਰਹੇ ਮੌਜੂਦ
ਸੈਣੀ ਨੂੰ ਬੁੱਧਵਾਰ ਨੂੰ ਵਿਜੀਲੈਂਸ ਨੇ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਹਾਈ ਕੋਰਟ ਦੇ ਆਦੇਸ਼ਾਂ ਤੇ ਜਾਂਚ ਵਿੱਚ ਸਹਿਯੋਗ ਕਰਨ ਲਈ ਵਿਜੀਲੈਂਸ ਦਫਤਰ ਪਹੁੰਚੇ ਸਨ। ਵਿਜੀਲੈਂਸ ਟੀਮ ਸੈਣੀ ਦਾ ਰਿਮਾਂਡ ਲੈਣ ਲਈ ਵੀਰਵਾਰ ਦੁਪਹਿਰ ਕਰੀਬ 12.30 ਵਜੇ ਮੋਹਾਲੀ ਅਦਾਲਤ ਲੈ ਗਈ ਸੀ। ਪਰ, ਉਸ ਤੋਂ ਪਹਿਲਾਂ, ਸੈਣੀ ਨੇ ਆਪਣੇ ਵਕੀਲ ਰਾਹੀਂ ਇਸ ਗ੍ਰਿਫਤਾਰੀ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੈਣੀ ਨੇ ਪਟੀਸ਼ਨ ‘ਚ ਕਿਹਾ ਕਿ ਹਾਈ ਕੋਰਟ ‘ਚ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ 24 ਨਵੰਬਰ ਨੂੰ ਹੈ, ਪਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਦੇ ਕੇਸ ਦੀ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ
ਇਹ ਵੀ ਪੜ੍ਹੋ : ਕੈਪਟਨ ਨੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਨਿਰਦੇਸ਼, ਰੋਜ਼ਾਨਾ 11 ਤੋਂ 2 ਵਜੇ ਤੱਕ ਪੰਜਾਬ ਕਾਂਗਰਸ ਭਵਨ ‘ਚ ਭਰਨ ਹਾਜ਼ਰੀ