ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਖਪਾਲ ਖਹਿਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸੁਖਪਾਲ ਖਹਿਰਾ ਨੂੰ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮਖਹਿਰਾ ਨੂੰ ਅੱਜ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।
ਦੱਸ ਦੇਈਏ ਕਿ ਅੱਜ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਉਨ੍ਹਾਂ ਦੇ ਸਮਰਥਕਾਂ ਨੇ ਖਹਿਰਾ ਦੀ ਪੇਸ਼ੀ ‘ਤੇ ਨਾਅਰੇਬਾਜ਼ੀ ਕਰਕੇ ਸਮਰਥਨ ਕੀਤਾ। ਜਿਸ ਕਾਰਨ ਖਹਿਰਾ ਵੀ ਖੁਸ਼ ਨਜ਼ਰ ਆਏ । ਇਸ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਤਰ੍ਹਾਂ ਕੇਸ ਨਾਲ ਉਨ੍ਹਾਂ ਦਾ ਮਨੋਬਲ ਟੁੱਟਣ ਨਹੀਂ ਦਿੱਤਾ ਜਾਵੇਗਾ। ਖਹਿਰਾ ਨੇ ਕਿਹਾ ਕਿ ਇਹ ਇੱਕ ਸਿਆਸੀ ਸਾਜ਼ਿਸ਼ ਹੈ। ਭਾਜਪਾ ਪਹਿਲਾਂ ਹੀ ਵਿਰੋਧੀ ਸੀ ਪਰ ਕਾਂਗਰਸ ਵਿੱਚ ਬੈਠੇ ਆਸਤੀਨ ਦੇ ਸੱਪਾਂ ਨੇ ਮੇਰੇ ਵਿਰੁੱਧ ਸਾਜ਼ਿਸ਼ ਰਚੀ ਹੈ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਗਰਾਊਂਡ ਬਾਰੇ ਅਜੇ ਤੱਕ ਕੁਝ ਨਹੀਂ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਮੇਰੇ ‘ਤੇ ਆਮ ਆਦਮੀ ਪਾਰਟੀ ਦੇ ਨਾਂ ‘ਤੇ ਪੈਸੇ ਇਕੱਠੇ ਕਰਨ ਦੇ ਦੋਸ਼ ਲਗਾਏ ਗਏ। ਖਹਿਰਾ ਨੇ ਕਿਹਾ ਕਿ ਮੇਰਾ ਦੌਰਾ ‘ਆਪ’ ਵੱਲੋਂ ਸਪਾਂਸਰ ਕੀਤਾ ਗਿਆ ਸੀ। ਮੈਂ 16 ਸ਼ਹਿਰਾਂ ਦਾ ਦੌਰਾ ਕੀਤਾ। ਤੁਹਾਡੇ USA ਦੇ ਅਧਿਕਾਰਤ ਪੇਜ ‘ਤੇ ਇਸ ਬਾਰੇ ਜਾਣਕਾਰੀ ਹੈ। ਸਾਰਾ ਪੈਸਾ ਕੇਜਰੀਵਾਲ ਨੂੰ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: