ਡਰੱਗ ਕੇਸ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਕੋਰਟ ਵਿਚ ਅੱਜ ਪੇਸ਼ੀ ਹੋਈ। 12 ਅਕਤੂਬਰ ਨੂੰ ਵਿਧਾਇਕ ਸੁਖਪਾਲ ਖਹਿਰਾ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਅਦਾਲਤ ਨੇ ਹੁਣ ਉਨ੍ਹਾਂ ਨੂੰ ਸਿੱਧਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।
ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ‘ਤੇ ਹਾਈਕੋਰਟ ਨੇ ਸਰਕਾਰ ਨੂੰ 24 ਘੰਟਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਸੀ ਪਰ ਅੱਜ ਸਰਕਾਰ ਵੱਲੋਂ ਕੋਈ ਵੀ ਅਦਾਲਤ ‘ਚ ਪੇਸ਼ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਵੱਖਰੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ ਵਿਚ 2021 ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਫਰਵਰੀ 2023 ਵਿਚ ਚੋਟੀ ਦੀ ਅਦਾਲਤ ਨੇ ਡਰੱਗਸ ਮਾਮਲੇ ਵਿਚ ਉਨ੍ਹਾਂ ਖਿਲਾਫ ਸੰਮਨ ਹੁਕਮ ਨੂੰ ਰੱਦ ਕਰ ਦਿੱਤਾ। ਇਸ ਦੇ ਬਾਅਦ ਹੁਣ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : Mental Health Day : ਵਾਧੂ ਖਾਣਾ, ਚੀਕਣਾ, ਹਰ ਗੱਲ ‘ਤੇ ਘਬਰਾਉਣਾ, ਇਨ੍ਹਾਂ ਲੱਛਣਾਂ ਨਾਲ ਆਉਂਦੇ ਨੇ 7 ਮਾਨਸਿਕ ਰੋਗ
ਇਸ ਦੌਰਾਨ ਮਾਮਲਾ ਜਸਟਿਸ ਵਿਕਾਸ ਬਹਿਲ ਕੋਲ ਸੁਣਵਾਈ ਲਈ ਪਹੁੰਚਿਆ ਪਰ ਉਨ੍ਹਾਂ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਤੇ ਕੇਸ ਨੂੰ ਮੁੱਖ ਜਸਟਿਸ ਕੋਲ ਵਾਪਸ ਭੇਜ ਦਿੱਤਾ। ਜਸਟਿਸ ਬਹਿਲ ਦਾ ਕਹਿਣਾ ਸੀ ਕਿ ਇਕ ਵਕੀਲ ਵਜੋਂ ਉਹ ਇਕ ਅਜਿਹੇ ਕੇਸ ਵਿਚ ਪੇਸ਼ ਹੋਏ ਸਨ, ਜਿਸ ਵਿਚ ਵਿਧਾਇਕ ਖਹਿਰਾ ਜਵਾਬਦੇਹ ਸਨ।