ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਰਾਹਤ ਮਿਲ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਵਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਸੈਣੀ ਨੂੰ ਗ੍ਰਿਫਤਾਰ ਕਰਨ ਦੀ ਲੋੜ ਨਹੀਂ ਹੈ।
ਹਾਈਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ ‘ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ 2020 ਨੂੰ ਦਰਜ ਮਾਮਲਿਆਂ ਦੀ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ.ਆਈ.ਟੀ. ਨੂੰ ਸੌਂਪ ਦਿੱਤੀ ਹੈ।
ਨਵੀਂ ਐੱਸ.ਆਈ.ਟੀ. ਦੀ ਕਮਾਨ ਏ.ਡੀ.ਜੀ.ਪੀ. ਐੱਸ.ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ। ਸੈਣੀ ਦੀ ਲਾਕਅਪ ਵਿੱਚ ਰਹਿੰਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਜੇ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ਵਿੱਚ ਵੀ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਦੇਣਆ ਹੋਵੇਗਾ ਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ.ਆਈ.ਟੀ. ਹੀ ਕਰੇਗੀ।
ਐੱਸ.ਆਈ.ਟੀ. ਨੂੰ ਐੱਫ.ਆਈ.ਆਰ. ਨੰਬਰ 11 ਵਿੱਚ ਸੈਣੀ ਨੂੰ ਗ੍ਰਿਫਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇੱਕ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”