ਗਾਇਕਾ ਸੁੰਨਦਾ ਸ਼ਰਮਾ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸੁਨੰਦਾ ਸ਼ਰਮਾ ਨੇ ਐੱਫਆਈਆਰ ਵਿਚ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਪ੍ਰੋਡਿਊਸਰ ਪਿੰਕੀ ਧਾਲੀਵਾਲ ‘ਤੇ 250 ਕਰੋੜ ਰੁਪਏ ਹੜੱਪਣ ਦਾ ਇਲਜ਼ਾਮ ਲਾਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰੋਡਿਊਸਰ ਦੇ ਪੁੱਤ ਵੱਲੋਂ ਵਿਆਹ ਦਾ ਝੂਠਾ ਵਾਅਦਾ ਕੀਤਾ ਗਿਆ ਸੀ।
ਸੁਨੰਦਾ ਸ਼ਰਮਾ ਨੇ ਕਿਹਾ ਕਿ ਮੈਨੂੰ ਇਕਰਾਰਨਾਮੇ ਦੀਆਂ ਸ਼ਰਤਾਂ ਬਾਰੇ ਸਹੀ ਢੰਗ ਨਾਲ ਜਾਣਕਾਰੀ ਨਹੀਂ ਦਿੱਤੀ ਸੀ। ਮੈਨੂੰ ਕਰੀਅਰ ਬਰਬਾਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ । ਪ੍ਰੋਡਿਊਸਰ ਨੇ ਮੇਰਾ ਪਾਸਪੋਰਟ ਤੇ ਦਸਤਾਵੇਜ਼ ਵੀ ਕਬਜ਼ੇ ‘ਚ ਰੱਖ ਲਏ ਹਨ।
ਦੱਸ ਦੇਈਏ ਕਿ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ‘ਚ ਸੰਗੀਤ ਕੰਪਨੀ ਦੇ ਨਿਰਮਾਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਿਰਮਾਤਾ ਪਿੰਕੀ ਧਾਲੀਵਾਲ ਖ਼ਿਲਾਫ਼ ਮਟੌਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਹੁਕਮਾਂ ‘ਤੇ ਇਹ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਵੱਡੀ ਪਹਿਲ, ਨ.ਸ਼ਾ ਮੁਕਤੀ ਕੇਂਦਰਾਂ ‘ਤੇ ਬਾਇਓਮੈਟ੍ਰਿਕ ਸਿਸਟਮ ਹੋਵੇਗਾ ਲਾਗੂ
ਇਹ ਸ਼ਿਕਾਇਤ ਪੰਜਾਬ ਮਹਿਲਾ ਕਮਿਸ਼ਨ ਨੇ ਸੁਨੰਦਾ ਸ਼ਰਮਾ ਦੀ ਇੰਟਰਨੈੱਟ ‘ਤੇ ਪਾਈ ਪੋਸਟ ਤੋਂ ਬਾਅਦ ਦਿੱਤੀ ਹੈ। ਇੰਟਰਨੈੱਟ ‘ਤੇ ਇਕ ਪੋਸਟ ‘ਚ ਸੁਨੰਦਾ ਸ਼ਰਮਾ ਨੇ ਕਿਹਾ ਸੀ ਕਿ ਮੈਂ ਇਕ ਆਜ਼ਾਦ ਕਲਾਕਾਰ ਹਾਂ। ਮੈਂ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੇਸ਼ੇਵਰ ਕਾਰਜਾਂ ਜਾਂ ਪ੍ਰਦਰਸ਼ਨ ਲਈ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
