ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਚੰਡੀਗੜ੍ਹ ਮੁੱਦੇ ‘ਤੇ ਤੰਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚਾਲੇ ਕਿਸਾਨ ਅੰਦੋਲਨ ਵਿੱਚ ਬਣਿਆ ਭਾਈਚਾਰਾ ਚੰਡੀਗੜ੍ਹ ਮੁੱਦੇ ‘ਤੇ ਭੇਂਟ ਚੜ੍ਹੇਗਾ। ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹਨ। ਅਜਿਹੇ ਵਿੱਚ ਹਮੇਸ਼ਾਂ ਦੀ ਤਰ੍ਹਾਂ 2 ਬਿੱਲੀਆਂ ਦੀ ਲੜਾਈ ਵਿੱਚ ਬੰਦਰ ਬਾਜ਼ੀ ਮਾਰ ਜਾਵੇਗਾ। ਹਾਲਾਂਕਿ ਉਨ੍ਹਾਂ ਦੀਆਂ ਗੱਲਾਂ ਵਿੱਚ ਬਾਂਦਰ ਕੌਣ ਹੈ ? ਇਸਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਹੋ ਰਹੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਸਿੰਘੂ ਤੇ ਟਿਕਰੀ ਬਾਰਡਰ ‘ਤੇ ਪੰਜਾਬ ਤੇ ਹਰਿਆਣਾ ਦੇ ਲੋਕਾਂ ਦਾ ਭਾਈਚਾਰਾ ਮਜ਼ਬੂਤ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਨੂੰ ਇੱਕ ਮਰੈ ਹੋਇਆ ਮੁਦਸਦਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮਰੇ ਹੋਏ ਮੁੱਦੇ ਕਾਰਨ ਭਾਈਚਾਰਾ ਭੜਕੇ ਹੋਏ ਜਜ਼ਬਾਤ ਦੀ ਭੇਂਟ ਚੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਵੀ ਪੰਜਾਬ ਨੂੰ ਕਰਾਰਾ ਜਵਾਬ ਦੇਣ ਲਈ ਵਿਧਾਨ ਸਭਾ ਸੈਸ਼ਨ ਬੁਲਾ ਰਿਹਾ ਹੈ।
ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ
ਦੱਸ ਦੇਈਏ ਕਿ ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਵਿਚਾਲੇ ਟਕਰਾਅ ਚੱਲ ਰਿਹਾ ਹੈ। ਇਸਦੀ ਸ਼ੁਰੂਆਤ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨਾਲ ਹੋਈ। ਜਿਸ ਤੋਂ ਬਾਅਦ 1 ਅਪ੍ਰੈਲ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਸੱਦਿਆ। ਵਿਧਾਨ ਸਭਾ ਸੈਸ਼ਨ ਵਿੱਚ ਚੰਡੀਗੜ੍ਹ ਪੂਰੀ ਤਰ੍ਹਾਂ ਨਾਲ ਪੰਜਾਬ ਨੂੰ ਦੇਣ ਲਈ ਮਤਾ ਪਾਸ ਕਰ ਦਿੱਤਾ। ਜਿਸ ਨੂੰ ਦੇਖ ਕੇ ਹਰਿਆਣਾ ਸਰਕਾਰ ਨੇ ਵੀ ਕੈਬਿਨੇਟ ਮੀਟਿੰਗ ਕਰ ਕੇ ਭਲਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਜਿਸ ਵਿੱਚ ਚੰਡੀਗੜ੍ਹ ਹੀ ਨਹੀਂ ਬਲਕਿ ਸਤਲੁਜ-ਯਮੁਨਾ ਲਿੰਕ ਨਹਿਰ ਅਤੇ ਹਿੰਦੀ ਭਾਸ਼ਾ ਵਾਲੇ ਇਲਾਕੇ ਹਰਿਆਣਾ ਨੂੰ ਦੇਣ ਦਾ ਪ੍ਰਸਤਾਵ ਪਾਸ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: