ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੀ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ 6 ਮਹੀਨਿਆਂ ਲਈ ਕਿਰਾਏ ਤੋਂ ਬਿਨਾਂ ਰਹਿਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੂੰ ਸੇਵਾਮੁਕਤੀ ਤੋਂ ਇੱਕ ਸਾਲ ਬਾਅਦ ਤੱਕ 24 ਘੰਟੇ ਸੁਰੱਖਿਆ ਦਿੱਤੀ ਜਾਵੇਗੀ। ਕਾਨੂੰਨ ਮੰਤਰਾਲੇ ਨੇ ਸੁਪਰੀਮ ਕੋਰਟ ਦੇ ਜੱਜਾਂ ਸਬੰਧੀ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੱਜਾਂ ਨੂੰ ਸੇਵਾਮੁਕਤੀ ਤੋਂ ਬਾਅਦ ਇੱਕ ਸਾਲ ਲਈ ਡਰਾਈਵਰ ਅਤੇ ਸਹਿਯੋਗੀ ਵੀ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਸੀਜੇਆਈ ਐਨਵੀ ਰਮਨਾ 26 ਅਗਸਤ ਨੂੰ ਅਹੁਦਾ ਛੱਡ ਰਹੇ ਹਨ। ਉਹ ਪਹਿਲੇ ਜੱਜ ਹੋਣਗੇ ਜਿਨ੍ਹਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਕੁਝ ਨਿਯਮ ਵੀ ਬਦਲੇ ਗਏ ਹਨ। ਇਸ ਮੁਤਾਬਕ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਨੂੰ ਹਵਾਈ ਅੱਡੇ ‘ਤੇ ਰਸਮੀ ਲੌਂਜ ਦੀ ਸਹੂਲਤ ਮਿਲੇਗੀ। ਸੁਪਰੀਮ ਕੋਰਟ ਵਿੱਚ ਸ਼ਾਖਾ ਅਧਿਕਾਰੀ ਪੱਧਰ ਦੇ ਸਕੱਤਰੇਤ ਸਹਾਇਕ ਨੂੰ ਸੇਵਾਮੁਕਤੀ ਤੋਂ ਬਾਅਦ ਇੱਕ ਸਾਲ ਤੱਕ ਜੱਜ ਕੋਲ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : SI ਦੀ ਗੱਡੀ ਹੇਠਾਂ ਬੰਬ ਰਖਣ ਦਾ ਮਾਮਲਾ, ਦੋਸ਼ੀਆਂ ਨੂੰ ਸਿਮ ਮਹੱਈਆ ਕਰਵਾਉਣ ਵਾਲਾ ਕਾਬੂ
ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਨੂੰ ਸੇਵਾਮੁਕਤੀ ਦੀ ਮਿਤੀ ਤੋਂ ਇੱਕ ਸਾਲ ਲਈ 24 ਘੰਟੇ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਨੂੰ ਘਰ ਦੀ ਸੁਰੱਖਿਆ ਦੇ ਨਾਲ-ਨਾਲ ਬਾਡੀ ਗਾਰਡ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੇਵਾਮੁਕਤ ਸੀਜੇਆਈ ਨੂੰ ਦਿੱਲੀ ਵਿੱਚ ਇੱਕ ਟਾਈਪ VII ਨਿਵਾਸ ਦਿੱਤਾ ਜਾਵੇਗਾ ਜਿੱਥੇ ਉਹ ਸੇਵਾਮੁਕਤੀ ਦੀ ਮਿਤੀ ਤੋਂ 6 ਮਹੀਨੇ ਤੱਕ ਰਹਿ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: