ਦਿੱਲੀ ‘ਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੀਟਿੰਗ ਖਤਮ ਹੋ ਗਈ ਹੈ। ਦੋਵਾਂ ਆਗੂਆਂ ਵਿਚਾਲੇ ਕਰੀਬ ਢਾਈ ਘੰਟੇ ਤੱਕ ਮੀਟਿੰਗ ਚੱਲੀ। ਮੀਟਿੰਗ ਦੌਰਾ ਦੋਹਾਂ ਵਿੱਚ ਕੀ ਗੱਲਬਾਤ ਹੋਈ, ਇਸ ‘ਤੇ ਸਸਪੈਂਸ ਬਣਿਆ ਹੋਇਆ ਹੈ। ਮੀਟਿੰਗ ਖ਼ਤਮ ਹੁੰਦਿਆਂ ਹੀ ਸੀਐਮ ਚੰਨੀ ਬਿਨਾਂ ਕੁਝ ਕਹੇ ਚਲੇ ਗਏ।
ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਪੈਂਤੜੇ ਕਰਕੇ ਪੰਜਾਬ ਵਿੱਚ ਪਾਰਟੀ ਦੇ ਟੁੱਟਣ ਦੇ ਖਤਰੇ ਕਾਰਨ ਕਾਂਗਰਸ ਹਾਈਕਮਾਨ ਦੀ ਚਿੰਤਾ ਵਧ ਗਈ ਹੈ। ਇਸ ਕਾਰਨ ਬੁੱਧਵਾਰ ਨੂੰ ਪੰਜਾਬ ਦੇ ਸੀਐਮ ਚਰਨਜੀਤ ਚੰਨੀ ਨੂੰ ਦਿੱਲੀ ਬੁਲਾਇਆ ਗਿਆ। ਕੈਪਟਨ ਨਾਲ ਮੀਟਿੰਗ ‘ਚ ਉਨ੍ਹਾਂ ਮੁੱਦਿਆਂ ‘ਤੇ ਵੀ ਚਰਚਾ ਹੋਣ ਦੇ ਸੰਕੇਤ ਮਿਲੇ ਹਨ, ਜਿਨ੍ਹਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਗੁਆਉਣੀ ਪਈ।
ਇਸ ਦਾ ਵੱਡਾ ਕਾਰਨ ਇਹ ਹੈ ਕਿ ਚੰਨੀ ਸਰਕਾਰ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਜੇ ਤੱਕ ਬੇਅਦਬੀ, ਗੋਲੀਬਾਰੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿਨ੍ਹ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਕੈਪਟਨ ਦੇ ਨੇੜਲੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਇਨ੍ਹਾਂ ਵਿੱਚ ਰਾਣਾ ਗੁਰਮੀਤ ਸੋਢੀ, ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਸਨ। ਇਨ੍ਹਾਂ ਤਿੰਨਾਂ ਦੀ ਹੀ ਨਵੀਂ ਸਰਕਾਰ ਬਣਨ ਤੋਂ ਬਾਅਦ ਮੰਤਰੀਆਂ ਦੇ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਸੀ। ਕਾਂਗਰਸ ਨੂੰ ਚਿੰਤਾ ਸੀ ਕਿ ਸ਼ਾਇਦ ਉਹ ਕਾਂਗਰਸ ਛੱਡ ਕੇ ਕੈਪਟਨ ਦੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਦਾ ਸਾਥ ਦੇਣਗੇ। ਇਸ ਲਈ ਰਾਹੁਲ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਪਾਰਟੀ ਵਿੱਚ ਚੰਗੀ ਥਾਂ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : CM ਚੰਨੀ ਦੇ ਰਾਜ ‘ਚ ਪੰਜਾਬ ਵਿੱਚ ਡੀਜ਼ਲ ਨੇ ਤੋੜੇ ਰਿਕਾਰਡ, ਕੀਮਤ 100 ਰੁ: ਤੋਂ ਹੋਈ ਪਾਰ
ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨਾਲ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਨੇ ਬੇਅਦਬੀ ਅਤੇ ਨਸ਼ੀਲੇ ਪਦਾਰਥਾਂ ਵਰਗੇ ਮੁੱਦੇ ‘ਤੇ ਉਸ ਤੋਂ ਕਾਰਵਾਈ ਦੀ ਅਪਡੇਟ ਲਈ। ਇਸ ਤੋਂ ਇਲਾਵਾ ਰੰਧਾਵਾ ਨੇ ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਵੀ ਇਤਰਾਜ਼ ਜਤਾਇਆ। ਮੀਟਿੰਗ ਤੋਂ ਬਾਅਦ ਰੰਧਾਵਾ ਪਰਤ ਗਏ ਪਰ ਗੱਲਬਾਤ ਬਾਰੇ ਸਪੱਸ਼ਟ ਤੌਰ ’ਤੇ ਕੁਝ ਨਹੀਂ ਕਿਹਾ।