ਉਤਰਾਖੰਡ ਵਿੱਚ ਲਗਾਤਾਰ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਤੋਂ ਬਾਅਦ ਲਗਾਤਾਰ ਜ਼ਮੀਨ ਖਿਸਕਣ ਕਾਰਨ ਗੰਗੋਤਰੀ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਅਗਲੇ ਦੋ ਦਿਨਾਂ ਲਈ ਗੰਗੋਤਰੀ ਚਾਰਧਾਮ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਦੂਜੇ ਪਾਸੇ ਚਾਰਧਾਮ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉਤਰਾਖੰਡ ‘ਚ ਅਗਲੇ ਦਿਨ ਕਈ ਜ਼ਿਲਿਆਂ ‘ਚ ਬਾਰਿਸ਼ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਕੁਝ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਉੱਤਰਕਾਸ਼ੀ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ, ਊਧਮਸਿੰਘਨਗਰ ਅਤੇ ਹਰਿਦੁਆਰ ਜ਼ਿਲਿਆਂ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉਤਰਾਖੰਡ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਚਾਰਧਾਮ ਯਾਤਰਾ ਮਾਰਗ ਸਣੇ ਹਾਈਵੇਅ ਬੰਦ ਹੋਣ ਕਾਰਨ ਯਾਤਰੀ ਥਾਂ-ਥਾਂ ‘ਤੇ ਫਸੇ ਹੋਏ ਹਨ। ਪੁਲਿਸ-ਪ੍ਰਸ਼ਾਸਨ ਵੱਲੋਂ ਬੰਦ ਪਏ ਰਸਤਿਆਂ ਨੂੰ ਖੋਲ੍ਹਣ ਦਾ ਕੰਮ ਜਾਰੀ ਹੈ ਪਰ ਖਰਾਬ ਮੌਸਮ ਅੜਿੱਕਾ ਬਣਿਆ ਹੋਇਆ ਹੈ।
ਉੱਤਰਕਾਸ਼ੀ ਜ਼ਿਲ੍ਹੇ ਵਿੱਚ ਮੀਂਹ ਕਾਰਨ ਭਟਵਾੜੀ ਤੋਂ ਅੱਗੇ ਹੇਲਗੁਗੜ ਨੇੜੇ ਪਿਛਲੇ 40 ਘੰਟਿਆਂ ਤੋਂ ਬੰਦ ਗੰਗੋਤਰੀ ਰਾਸ਼ਟਰੀ ਰਾਜਮਾਰਗ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਹਾਈਵੇਅ ਖੁੱਲ੍ਹਣ ਨਾਲ ਹਜ਼ਾਰਾਂ ਫਸੇ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ। ਇਸ ਦੇ ਨਾਲ ਹੀ ਗੰਗੋਤਰੀ ਧਾਮ ਦੀ ਯਾਤਰਾ ਫਿਰ ਤੋਂ ਸ਼ੁਰੂ ਹੋ ਗਈ ਹੈ। ਭਾਰੀ ਮੀਂਹ ਕਰਕੇ ਹੇਲਗੁਗੜ ਨੇੜੇ ਭਾਰੀ ਮਲਬਾ ਆਉਣ ਕਾਰਨ ਬੁੱਧਵਾਰ ਰਾਤ ਨੂੰ ਗੰਗੋਤਰੀ ਹਾਈਵੇਅ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ। ਹਾਲਾਂਕਿ ਕੁਝ ਸਮੇਂ ਲਈ ਖੁੱਲ੍ਹਣ ਤੋਂ ਬਾਅਦ ਵੀਰਵਾਰ ਸਵੇਰੇ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਸੀ ਹੁਣ ਰਸਤਾ ਖੁੱਲ੍ਹ ਗਿਆ ਹੈ।
ਇਹ ਵੀ ਪੜ੍ਹੋ : ਅਰੂਸਾ ਦੀ ਬਾਇਓਗ੍ਰਾਫੀ ‘ਚ ਕੈਪਟਨ ‘ਤੇ ਚੈਪਟਰ, ਸਾਬਕਾ CM ਨਾਲ ਰਿਸ਼ਤਿਆਂ ‘ਤੇ ਹੋਣਗੇ ਖੁਲਾਸੇ
ਸ਼ੁੱਕਰਵਾਰ ਦੁਪਹਿਰ ਨੂੰ ਦਬਰਕੋਟ ਨੇੜੇ ਮਲਬਾ ਡਿੱਗਣ ਕਾਰਨ ਯਮੁਨੋਤਰੀ ਹਾਈਵੇਅ ‘ਤੇ ਆਵਾਜਾਈ ਠੱਪ ਹੋ ਗਈ। ਐਨ.ਐਚ.ਬਾਰਕੋਟ ਦੀ ਜੇਸੀਬੀ ਮਸ਼ੀਨ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਾਈਵੇ ਨੂੰ ਬਹਾਲ ਕਰਨ ਵਿੱਚ ਰੁੱਝੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: