ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਬਹੁਤ ਸਖਤ ਹਨ। ਇਸੇ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਕੰਟਰੋਲ ਰੂਮ ਵਿਖੇ ਨਿਰੰਕਾਰੀ ਭਵਨ ਦੇ ਕੋਲ ਲਾਵਾਰਿਸ ਬੈਗ ਮਿਲਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ, ਡੀਐਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ।
ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਨਿਰੰਕਾਰੀ ਭਵਨ ਦੇ ਕੋਲ ਇੱਕ ਕਾਰ ਦੇ ਕੋਲ ਇੱਕ ਲਾਵਾਰਿਸ ਬੈਗ ਪਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਖੁਦ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਇਕ ਮੋਟਰ ਸਾਈਕਲ ਸਵਾਰ ਨੂੰ ਕੀਤਾ ਜ਼ਖਮੀ
ਪੰਜਾਬ ਪਹਿਲਾਂ ਹੀ 15 ਅਗਸਤ ਦੇ ਮੱਦੇਨਜ਼ਰ ਹਾਈ ਅਲਰਟ ‘ਤੇ ਹੈ। ਇਸ ਦੇ ਨਾਲ ਹੀ ਲਾਵਾਰਿਸ ਹਾਲਤ ‘ਚ ਬੈਗ ਮਿਲਣ ਤੋਂ ਬਾਅਦ ਪੁਲਿਸ ਟੀਮ ਬੰਬ ਨਿਰੋਧਕ ਦਸਤੇ ਦੀ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਈ ਹੈ। ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਸੀ। ਬੰਬ ਮਿਲਣ ਦੀ ਅਫਵਾਹ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡੀਐਸਪੀ ਗੁਰਜੀਤ ਸਿੰਘ ਰੋਮਾਣਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੋਰਚਾ ਸੰਭਾਲ ਲਿਆ। ਕਿਸੇ ਵੀ ਵਿਅਕਤੀ ਨੂੰ ਇੱਥੇ ਨੇੜੇ ਨਹੀਂ ਆਉਣ ਦਿੱਤਾ ਗਿਆ। ਕੁਝ ਦੇਰ ਬਾਅਦ ਬ੍ਰੀਫਕੇਸ ਦਾ ਮਾਲਕ ਵੀ ਉੱਥੇ ਪਹੁੰਚ ਗਿਆ। ਉਸ ਨੇ ਕਿਹਾ ਕਿ ਉਹ ਇੱਥੇ ਬਰੀਫਕੇਸ ਭੁੱਲ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ।
ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮ੍ਰਿਤਸਰ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਰੋਹਾਂ ਲਈ ਅੰਮ੍ਰਿਤਸਰ ਪਹੁੰਚਣ ਤੋਂ ਇੱਕ ਦਿਨ ਪਹਿਲਾਂ ਰਣਜੀਤ ਐਵੇਨਿਊ ਦੇ ਡੀ ਬਲਾਕ ਵਿੱਚ ਇੱਕ ਹੈਂਡ ਗ੍ਰਨੇਡ ਮਿਲਿਆ ਸੀ। ਇਹ ਸਥਾਨ ਸਮਾਰੋਹ ਵਾਲੀ ਥਾਂ ਤੋਂ ਸਿਰਫ 500 ਮੀਟਰ ਦੀ ਦੂਰੀ ‘ਤੇ ਹੈ। ਦੂਸਰੀ ਦਿਸ਼ਾ ਵਿੱਚ, ਏਅਰ ਫੋਰਸ ਦਾ ਕੈਂਪ ਵੀ ਲਗਭਗ 500 ਮੀਟਰ ਦੂਰ ਹੈ। ਮੁੱਖ ਮੰਤਰੀ ਆਜ਼ਾਦੀ ਦਿਹਾੜੇ ‘ਤੇ ਅੰਮ੍ਰਿਤਸਰ ਵਿਚ ਤਿਰੰਗਾ ਲਹਿਰਾਉਣਗੇ।
ਇਹ ਵੀ ਪੜ੍ਹੋ : ਨਾਗ ਪੰਚਮੀ ਦੇ ਦਿਨ ਸਰਕਾਰੀ ਗਊਸ਼ਾਲਾ ਵਿਖੇ ਸ਼ਿਵਲਿੰਗ ਸਥਾਪਤ ਦਾ ਕੀਤਾ ਵਿਰੋਧ