ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ‘ਚ ਐਤਵਾਰ ਸਵੇਰੇ ਦੋ-ਤਿੰਨ ਸ਼ੱਕੀ ਵਿਅਕਤੀ ਦੇਖੇ ਗਏ। ਜਿਸ ਤੋਂ ਬਾਅਦ BSF ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਹਾਲਾਂਕਿ ਇਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਹਰਕਤ ਦੇਖਣ ਨੂੰ ਨਹੀਂ ਮਿਲੀ। ਇਸ ਦੇ ਬਾਵਜੂਦ ਪਠਾਨਕੋਟ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੀਮਾਂਤ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ-ਐਤਵਾਰ ਦੀ ਰਾਤ 3 ਵਜੇ ਪਾਕਿਸਤਾਨ ਵਾਲੇ ਪਾਸੇ ਤੋਂ ਸਰਹੱਦ ‘ਤੇ ਦੋ ਤੋਂ ਤਿੰਨ ਸ਼ੱਕੀ ਲੋਕ ਦਿਖਾਈ ਦਿੱਤੇ। ਜਿਸ ਤੋਂ ਬਾਅਦ BSF ਨੇ ਚਾਰ ਰਾਉਂਡ ਫਾਇਰ ਕੀਤੇ। ਪਰ ਕੋਈ ਨਜ਼ਰ ਨਹੀਂ ਆਇਆ। ਬਮਿਆਲ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ BSF ਦੇ ਜਵਾਨਾਂ ਵੱਲੋਂ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਨ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਰਗਬੀ ਖੇਡ ਨੂੰ ਕਰੇਗੀ ਉਤਸ਼ਾਹਿਤ, ਮੀਤ ਹੇਅਰ ਦੀ ਮੰਗ ‘ਤੇ ਇਨਵੀਟੇਸ਼ਨਲ ਟੂਰਨਾਮੈਂਟ ਦਾ ਐਲਾਨ
DSP ਸੁਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣਾ ਨਰੋਟ ਜੈਮਲ ਸਿੰਘ ‘ਚ ਪੈਂਦੇ ਪਹਾੜੀਪੁਰ ਪਿੰਡ ਵਿਚ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਨ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਪਾਰਟੀ ਅਤੇ BSF ਨੇ ਸਾਂਝੇ ਤੌਰ ’ਤੇ ਸਰਹੱਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਸਾਵਧਾਨੀ ਵਜੋਂ ਤਲਾਸ਼ੀ ਮੁਹਿੰਮ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: