ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਕਾਰਨ ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1671 ਫੁੱਟ ਤੱਕ ਪਹੁੰਚ ਗਿਆ ਹੈ। ਹਾਲਾਂਕਿ ਡੈਮ ਦੇ ਪਾਣੀ ਦਾ ਪੱਧਰ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਘੱਟ ਹੈ। ਦੂਜੇ ਪਾਸੇ ਰੋਪੜ ਹੈੱਡਵਰਕਸ ਤੋਂ 19400 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧਣਾ ਸ਼ੁਰੂ ਹੋ ਗਿਆ ਹੈ।
ਸਤਲੁਜ ਦੇ ਵਧੇ ਹੋਏ ਪਾਣੀ ਦੇ ਪੱਧਰ ਦਾ ਅਸਰ ਨਵਾਂਸ਼ਹਿਰ ਦੇ ਪਿੰਡ ਔਲੀਆਪੁਰ ‘ਚ ਸਾਫ਼ ਨਜ਼ਰ ਆਇਆ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਾਣੀ ਵਧਣ ਤੋਂ ਬਾਅਦ ਜਦੋਂ ਪਾਣੀ ਘੱਟ ਜਾਂਦਾ ਹੈ ਤਾਂ ਮਿੱਟੀ ਦੀ ਕਟੌਤੀ ਸ਼ੁਰੂ ਹੋ ਜਾਂਦੀ ਹੈ। ਜਿਸ ਕਾਰਨ ਪਿੰਡ ਔਲੀਆਪੁਰ ਵਿੱਚ ਪਾਣੀ ਦਾ ਪੱਧਰ ਵਧਦਾ ਦੇਖਿਆ ਗਿਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ BSF ਨੂੰਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ
ਇਸ ਦੇ ਨਾਲ ਹੀ ਜ਼ਿਲ੍ਹਾ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 24 ਘੰਟੇ ਤਿੱਖਾ ਪਹਿਰਾ ਲਗਾ ਕੇ ਧਿਆਨ ਦਿਓ, ਤਾਂ ਜੋ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾਵੇ ਤਾਂ ਇਸ ਦੇ ਨੁਕਸਾਨ ਤੋਂ ਬਚਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: