ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਹਾਦਸੇ ਵਿੱਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 900 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਓਡੀਸ਼ਾ ‘ਚ ਰੇਲ ਹਾਦਸਾ ਬਹੁਤ ਡਰਾਉਣਾ ਅਤੇ ਦੁਖਦ ਹੈ। ਪ੍ਰਮਾਤਮਾ ਸਾਰੀਆਂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਓਡੀਸ਼ਾ ਦੇ ਬਾਲਾਸੋਰ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਓਡੀਸ਼ਾ ‘ਚ ਇਹ ਦਰਦਨਾਕ ਰੇਲ ਹਾਦਸਾ ਬਹੁਤ ਮੰਦਭਾਗਾ ਅਤੇ ਦੁਖਦਾਈ ਹੈ। ਇਸ ਦਰਦਨਾਕ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਸਾਰੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਇਸ ਔਖੀ ਘੜੀ ਵਿੱਚ ਉਹਨਾਂ ਦੇ ਪਰਿਵਾਰਾਂ ਨੂੰ ਹਿੰਮਤ ਅਤੇ ਬਲ ਬਖਸ਼ੇ। ਕੇਜਰੀਵਾਲ ਤੋਂ ਇਲਾਵਾ ਕਈ ਹੋਰ ਨੇਤਾਵਾਂ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਓਡੀਸ਼ਾ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ ਕਿ ਪ੍ਰਮਾਤਮਾ ਬਹੁਤ ਹੀ ਦੁਖਦਾਈ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਪਵਿੱਤਰ ਆਤਮਾਵਾਂ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ ਹੈ ਕਿ ਉਨ੍ਹਾਂ ਨੂੰ ਬਾਲਾਸੌਰ ‘ਚ ਹੋਏ ਭਿਆਨਕ ਰੇਲ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ, ਜਿਸ ‘ਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀ ਜਲਦੀ ਠੀਕ ਹੋ ਜਾਣ। ਅਸੀਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਖੜੇ ਹਾਂ।