ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਫਲਾਈਟ ਵਿੱਚ ਦੁਰਵਿਵਹਾਰ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਨੂੰ ਨੋਟਿਸ ਭੇਜਿਆ ਹੈ। ਇਸ ਵਿਚ ਕੁਝ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸ਼ਰਾਬੀ ਵਿਅਕਤੀਆਂ ਨੂੰ ਜਹਾਜ਼ ਵਿਚ ਚੜ੍ਹਨ ਤੋਂ ਰੋਕਣ, ਸੀਮਤ ਮਾਤਰਾ ਵਿਚ ਸ਼ਰਾਬ ਪੀਣ ਦੀ ਇਜਾਜ਼ਤ ਦੇਣ, ਸੀਸੀਟੀਵੀ ਕੈਮਰੇ ਲਗਾਉਣ ਅਤੇ ਕਰਮਚਾਰੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਨੇ DGCA ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਜਹਾਜ਼ਾਂ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਯਾਤਰੀਆਂ ਲਈ ਬੇਹੱਦ ਮੁਸ਼ਕਲ ਭਰੀਆਂ ਅਤੇ ਦੁਖਦਾਈ ਹੁੰਦੀਆਂ ਹਨ।
ਕਮਿਸ਼ਨ ਨੇ ਜਾਰੀ ਨਿਰਦੇਸ਼ ‘ਚ ਲਿਖਿਆ ਹੈ ਕਿਹਾ ਕਿ ਹਾਲ ਹੀ ਵਿੱਚ ਫਲਾਈਟਾਂ ਵਿੱਚ ਯਾਤਰੀਆਂ ਦੁਆਰਾ ਪਰੇਸ਼ਾਨ ਕਰਨ ਅਤੇ ਦੁਰਵਿਵਹਾਰ ਦੇ ਦੋ ਮਾਮਲੇ ਮੀਡੀਆ ਵਿੱਚ ਆਏ ਹਨ। ਇੱਕ ਮਾਮਲਾ 26 ਨਵੰਬਰ, 2022 ਨੂੰ ਸਾਹਮਣੇ ਆਇਆ ਸੀ, ਜਿਸ ਵਿੱਚ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਕਥਿਤ ਤੌਰ ‘ਤੇ ਇੱਕ ਵਿਅਕਤੀ ਨੇ ਇਕ 70 ਸਾਲਾ ਔਰਤ ਨੂੰ ਆਪਣਾ ਜਣਨ ਅੰਗ ਦਿਖਾਇਆ ਅਤੇ ਉਸ ‘ਤੇ ਪਿਸ਼ਾਬ ਕਰ ਦਿੱਤਾ।
ਇਸ ਦੇ ਨਾਲ ਹੀ ਦੂਜੇ ਮਾਮਲੇ ਸਬੰਧੀ ਦੱਸਿਆ ਕਿ 6 ਦਸੰਬਰ 2022 ਨੂੰ ਪੈਰਿਸ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਵਿਅਕਤੀ ਨੇ ਇਕ ਮਹਿਲਾ ਯਾਤਰੀ ਦੀ ਸੀਟ ‘ਤੇ ਪਿਸ਼ਾਬ ਕਰ ਦਿੱਤਾ ਸੀ। ਦੇਖਿਆ ਗਿਆ ਹੈ ਕਿ ਦੋਵੇਂ ਮਾਮਲਿਆਂ ਵਿੱਚ ਦੋਸ਼ੀ ਵਿਅਕਤੀ ਬਹੁਤ ਜ਼ਿਆਦਾ ਨਸ਼ੇ ਦੀ ਹਾਲਤ ਵਿੱਚ ਸਨ। ਦਿੱਲੀ ਮਹਿਲਾ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦਾ ਖੁਦ ਨੋਟਿਸ ਲੈਂਦਿਆਂ ਉਸ ਨੇ DGCA ਨੂੰ ਨੋਟਿਸ ਜਾਰੀ ਕਰਕੇ ਇਨ੍ਹਾਂ ਘਟਨਾਵਾਂ ਵਿੱਚ ਉਸ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਮੰਗਿਆ ਹੈ।
ਇਹ ਵੀ ਪੜ੍ਹੋ : ਹੁਣ ਵਿਦੇਸ਼ੀ ਵਕੀਲ ਤੇ ਲਾਅ ਫਰਮ ਭਾਰਤ ‘ਚ ਕਰ ਸਕਣਗੇ ਟਰੇਨਿੰਗ, BCI ਨੇ ਜਾਰੀ ਕੀਤੇ ਨਿਯਮ
ਇਸ ਤੋਂ ਇਲਾਵਾ ਕਮਿਸ਼ਨ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ DGCA ਵੱਲੋਂ ਏਅਰਲਾਈਨਾਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ DGCA ਨੂੰ ਸ਼ਰਾਬੀ ਵਿਅਕਤੀਆਂ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਰੋਕਣ, ਸੀਮਤ ਸ਼ਰਾਬ ਪੀਣ ਦੀ ਇਜਾਜ਼ਤ ਦੇਣ, ਸੀਸੀਟੀਵੀ ਕੈਮਰੇ ਲਗਾਉਣ ਅਤੇ ਕਰਮਚਾਰੀਆਂ ਨੂੰ ਜਿਨਸੀ ਸ਼ੋਸ਼ਣ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: