ਜਗਰਾਓਂ ਥਾਣੇ ਤੋਂ ਸਿਰਫ 500 ਮੀਟਰ ਦੀ ਦੂਰੀ ‘ਤੇ ਸ਼ਹਿਰ ਦੀ ਮੁੱਖ ਅਨਾਰਕਲੀ ਮਾਰਕੀਟ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਜਿਥੇ ਤਿੰਨ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨਾਬਾਲਗ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖਮੀ ਹਾਲਤ ਵਿੱਚ ਚੁੱਕ ਕੇ ਲੈ ਗਏ। ਇਸ ਦੌਰਾਨ ਨਾਬਾਲਗ ਨੂੰ ਬਚਾਉਣ ਦੀ ਥਾਂ ਮੌਕੇ ’ਤੇ ਮੌਜੂਦ ਲੋਕਾਂ ਵਿੱਚੋਂ ਕੁਝ ਵੀਡੀਓ ਬਣਾਉਂਦੇ ਨਜ਼ਰ ਆਏ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਲਗਭਗ ਇੱਕ ਵਜੇ ਦੀ ਹੈ। ਇਕ ਅਨਾਰਕਲੀ ਬਾਜ਼ਾਰ ਦੀ ਇੱਕ ਕੱਪੜੇ ਦੀ ਦੁਕਾਨ ਵਾਹੀਆ ਕਲਾਥ ਹਾਊਸ ‘ਤੇ ਕਮ ਕਰਨ ਵਾਲ ਨਾਬਾਲਗ ਸਚਿਨ ਕੁਮਾਰ ਨੂੰ ਬੁਲੇਟ ਤਲਵਾਰਾਂ ਲੈ ਕੇ ਆਏ ਬੁਲੇਟ ਮੋਟਰਸਾਈਕਲ ਸਵਾਰਾਂ ਨੇ ਪਹਿਲਾਂ ਉਸ ਨੂੰ ਦੁਕਾਨ ਤੋਂ ਬਾਹਰ ਕੱਢਿਆ ਤੇ ਫਿਰ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨ ਨਾਬਾਲਗ ਨੂੰ ਅਗਵਾ ਵੀ ਕਰ ਲਿਆ, ਜਦਕਿ ਉਨ੍ਹਾਂ ਦਾ ਇੱਕ ਸਾਥੀ ਪੈਦਲ ਉਨ੍ਹਾਂ ਦੇ ਪਿੱਛੇ ਲਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਪਾਜ਼ੀਟਿਵ ‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਹਾਲਤ ਗੰਭੀਰ, ਫੋਰਟਿਸ ਹਸਪਤਾਲ ‘ਚ ਕਰਵਾਇਆ ਦਾਖਲ
ਇਸ ਦੌਰਾਨ ਕਿਸੇ ਨੇ ਨਾਬਾਲਗ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਕੁਝ ਲੋਕ ਵੀਡੀਓ ਬਣਾਉਣ ਵਿਚ ਰੁੱਝੇ ਹੋਏ ਸਨ। ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 1 ਵਜੇ ਵਾਪਰੀ। ਵਾਰਦਾਤ ਨਾਲ ਲੋਕਾਂ ਵਿੱਚ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਹੈ। ਲਗਭਗ ਇੱਕ ਘੰਟੇ ਬਾਅਦ ਨਾਬਾਲਗ ਜ਼ਖਮੀ ਹਾਲਤ ਵਿੱਚ ਨਵੀਂ ਦਾਣਾ ਮੰਡੀ ਵਿੱਚ ਪਿਆ ਮਿਲਿਆ, ਜਿਸ ਦੀ ਜਾਣਕਾਰੀ ਪੁਲਿਸ ਨੂੰ ਮਿਲਦੇ ਹੀ ਥਾਣਾ ਸਿਟੀ ਦੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨਿੱਜੀ ਹਸਪਤਾਲ ਦੀ ਕਰਤੂਤ- ਕੋਰੋਨਾ ਮਰੀਜ਼ ਦੇ ਇਲਾਜ ਲਈ ਵਸੂਲਿਆ ਤਿੰਨ ਗੁਣਾ ਬਿੱਲ, ਹੋਇਆ ਕੇਸ
ਮੌਕੇ ‘ਤੇ ਪਹੁੰਚੇ ਡੀਐਸਪੀ ਸਿਟੀ ਜਤਿੰਦਰ ਜੀਤ ਸਿੰਘ ਨੇ ਦੱਸਿਆ ਕਿ ਜ਼ਖਮੀ ਦੇ ਬਿਆਨ ਅਜੇ ਤੱਕ ਦਰਜ ਨਹੀਂ ਕੀਤੇ ਗਏ ਹਨ। ਨਾਬਾਲਿਗ ਦੇ ਪਿਤਾ ਦੇ ਅਨੁਸਾਰ, ਉਸ ‘ਤੇ ਹਮਲਾ ਕਰਨ ਵਾਲੇ ਨੌਜਵਾਨ ਉਸ ਦੇ ਮੁਹੱਲੇ ਦੀ ਹੀ ਰਹਿਣ ਵਾਲੇ ਹਨ ਅਤੇ ਪੁਲਿਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਅਤੇ ਮਾਰਕੀਟ ਵਿੱਚ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।