ਪੰਜਾਬ ਦੇ ਫਰੀਦਕੋਟ ਤੋਂ ਵੱਡੀ ਖਬਰ ਆਈ ਹੈ। ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁਰੂ ਘਰ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਝੜਪ ਹੋ ਗਈ। ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਦੋਹਾਂ ਨੇ ਇੱਕ-ਦੂਜੇ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪੱਗਾਂ ਵੀ ਲਾਹੀਆਂ ਗਈਆਂ।
ਘਟਨਾ ਜਰਮਨ ਕਾਲੋਨੀ ਵਿੱਚ ਗੁਰਦੁਆਰਾ ਸਾਹਿਬ ਦੀ ਹੈ। ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। ਦੱਸਿਆ ਜਾਂਦਾ ਹੈ ਕਿ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਗੁਰੂਘਰ ਵਿੱਚ ਚਰਚਾ ਚੱਲ ਰਹੀ ਸੀ ਤਾਂ ਇਸ ਦੌਰਾਨ ਬਹਿਸ ਹੋ ਗਈ ਤੇ ਗੱਲ ਹੱਥੋਪਾਈ ‘ਤੇ ਉਤਰ ਆਈ।
ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਇਹ ਝੜਪ ਹੋਈ ਦੱਸੀ ਜਾਂਦੀ ਹੈ। ਇਸ ਘਟਨਾ ਵਿੱਚ ਇੱਕ ਜੋੜੇ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਸ ਦੌਰਾਨ ਗੁਰੂਘਰ ਦੀ ਮਰਿਆਦਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜ਼ਖਮੀ ਹੋਈ ਔਰਤ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨ ਲੋਕਾਂ ਨੂੰ ਰਾਊਂਡ ਅਪ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹ ਵੀ ਪੜ੍ਹੋ : ਬਿਜਲੀ ਚੋਰੀ ਦਾ ਕੇਸ ਨਿਪਟਾਉਣ ਲਈ 5,000 ਦੀ ਰਿਸ਼ਵਤ ਲੈਂਦਾ ASI ਸਾਥੀ ਸਣੇ ਰੰਗੇ ਹੱਥੀਂ ਕਾਬੂ