T. B. The patient reported : ਕੋਰੋਨਾ ਨੇ ਪੂਰੇ ਦੇਸ਼ ਦੀ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੌਕਡਾਊਨ ਕਾਰਨ ਹਰੇਕ ਖੇਤਰ ‘ਤੇ ਇਸ ਦਾ ਅਸਰ ਪਿਆ ਹੈ। ਅੱਜ ਲੁਧਿਆਣਾ ਵਿਖੇ 14 ਸਾਲਾ ਲੜਕੀ ਜੋ ਕਿ ਟੀ. ਬੀ. ਦੀ ਮਰੀਜ਼ ਸੀ, ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਪੁਲਿਸ ਦੀ ਤਾਇਨਾਤੀ ਵੀ ਕਰ ਦਿੱਤੀ ਗਈ ਹੈ। ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਵਿਚ ਉਸ ਦੇ ਮਾਤਾ-ਪਿਤਾ, ਭਰਾ ਤੇ 9 ਹੋਰ ਰਿਸ਼ਤੇਦਾਰ ਹਨ। ਉਨ੍ਹਾਂ ਸਾਰਿਆਂ ਨੂੰ ਅਹਿਤਿਆਤ ਦੇ ਤੌਰ ‘ਤੇ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਸਾਰਿਆਂ ਦੇ ਸੈਂਪਲ ਟੈਸਟ ਲਈ ਭੇਜੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਲੜਕੀ ਟੀ. ਬੀ. ਦੀ ਬੀਮਾਰੀ ਤੋਂ ਪੀੜਤ ਸੀ ਜਿਸ ਕਰਕੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਕੋਰੋਨਾ ਦੇ ਕਹਿਰ ਕਾਰਨ ਉਸ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਜਿਸ ਦੀ ਰਿਪੋਰਟ ਅਜ ਪਾਜੀਟਿਵ ਆਈ ਹੈ। ਜਿਸ ਗਲੀ ਵਿਚ ਲੜਕੀ ਰਹਿੰਦੀ ਹੈ ਉਸ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ।
ਇਸੇ ਤਰ੍ਹਾਂ ਨਿਊ ਕੁੰਦਨਪੁਰੀ ਇਲਾਕੇ ਵਿਖੇ ਕਬਾੜ ਦਾ ਕੰਮ ਕਰਨ ਵਾਲਾ ਵਿਅਕਤੀ ਵੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਉਸ ਨੂੰ ਕਾਫੀ ਦਿਨਾਂ ਤੋਂ ਬੁਖਾਰ ਸੀ ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਦੋਂ ਉਸ ਦੇ ਸੈਂਪਲ ਟੈਸਟ ਲਈ ਭੇਜੇ ਗਏ ਤਾਂ ਰਿਪੋਰਟ ਕੋਰੋਨਾ ਪਾਜੀਟਿਵ ਆਈ ਜਿਸ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ 12 ਹੋਰ ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ।
ਸੂਬੇ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 2037 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂ ਹਨ। ਹੁਣ ਤਕ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ 38 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਵਾਇਰਸ ਦੇ ਲਗਭਗ ਅੰਮ੍ਰਿਤਸਰ ‘ਚ 304, ਲੁਧਿਆਣਾ ‘ਚ 151, ਮੋਹਾਲੀ ‘ਚ 105, ਗੁਰਦਾਸਪੁਰ ‘ਚ 134, ਮਾਨਸਾ ‘ਚ 33, ਫਾਜ਼ਿਲਕਾ ‘ਚ 44, ਮੋਗਾ ‘ਚ 97, ਮੁਕਤਸਰ ‘ਚ 66, ਫਿਰੋਜ਼ਪੁਰ ‘ਚ 45, ਪਠਾਨਕੋਟ ‘ਚ 29, ਸੰਗਰੂਰ ‘ਚ97, ਰੂਪਨਗਰ ‘ਚ 67 ਕੇਸ ਸਾਹਮਣੇ ਆ ਚੁੱਕੇ ਹਨ।