ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਇਕੱਤਰਤਾ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਇਹ ਰਹੀ ਹੋਈ ਤੇ ਹੁਣ ਬੈਠਕ ਖਤਮ ਹੋ ਚੁੱਕੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਫੈਸਲਾ ਸੁਣਾਇਆ ਗਿਆ। ਬੈਠਕ ਵਿਚ ਤਖਤ ਸ਼੍ਰੀ ਪਟਨਾ ਸਾਹਿਬ ਦੇ ਮਸਲੇ ‘ਤੇ ਚਰਚਾ ਹੋਈ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਟਨਾ ਸਾਹਿਬ ਦੇ ਪੰਜ ਪਿਆਰਿਆ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ। ਪੰਜ ਪਿਆਰਿਆ ਦੇ ਪੱਤਰ,ਤਖਤ ਸਾਹਿਬਾਨ ਦੀ ਮਰਿਆਦਾ ਨੂੰ ਢਾਹ ਲਗਾਉਂਦੇ ਹਨ। ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: