ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਵਿੱਚ ਭਿੱਖੀਵਿੰਡ ਦੇ ਪਿੰਡ ਸਾਂਧਰਾ ਵਿੱਚ ਇੱਕ ਨੌਜਵਾਨ ਆਪਣੀ ਪਤਨੀ ਕਾਰਨ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਉਸ ਦੀ ਮੌਤ ਹੋ ਗਈ। ਹੁਣ ਉਸ ਦਾ ਪਰਿਵਾਰ ਪੁੱਤਰ ਦੀ ਮੌਤ ਲਈ ਪਤਨੀ ਖਿਲਾਫ ਕਾਰਵਾਈ ਦੀ ਮੰਗ ਕਰ ਰਿਹਾ ਹੈ। ਦਰਅਸਲ ਪਤਨੀ ਨੇ ਵਿਦੇਸ਼ ਜਾਣ ਲਈ ਕੰਵਲ ਦਾ ਸਹਾਰਾ ਲਿਆ ਅਤੇ ਵਿਦੇਸ਼ ਜਾਂਦੇ ਹੀ ਸਾਰੇ ਰਿਸ਼ਤੇ ਖਤਮ ਕਰ ਦਿੱਤੇ।
ਮ੍ਰਿਤਕ ਦੀ ਮਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਕੰਵਲ ਸਿੰਘ ਦਾ ਵਿਆਹ ਅਪ੍ਰੈਲ 2021 ਵਿੱਚ ਸਬਰਾ ਵਾਸੀ ਲਵਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਪਹਿਲਾਂ ਲਵਪ੍ਰੀਤ ਦੇਸ਼ ਤੋਂ ਬਾਹਰ ਜਾਣਾ ਚਾਹੁੰਦੀ ਸੀ। ਕੁਲਵਿੰਦਰ ਸਿੰਘ ਨੇ ਆਪਣੀ 4 ਏਕੜ ਜ਼ਮੀਨ ਵੇਚ ਕੇ ਲਵਪ੍ਰੀਤ ਨੂੰ ਇੰਗਲੈਂਡ ਭੇਜ ਦਿੱਤਾ। ਇੰਗਲੈਂਡ ਪਹੁੰਚਦੇ ਹੀ ਲਵਪ੍ਰੀਤ ਨੇ ਉਸ ਤੋਂ 6 ਲੱਖ ਰੁਪਏ ਦੀ ਮੰਗ ਕੀਤੀ ਅਤੇ ਕੰਵਲ ਨੇ ਬਿਨ੍ਹਾਂ ਸੋਚੇ ਸਮਝੇ ਪੈਸੇ ਭੇਜ ਦਿੱਤੇ ਪਰ ਇਸ ਤੋਂ ਬਾਅਦ ਲਵਪ੍ਰੀਤ ਨੇ ਕੰਵਲ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।
ਇਸ ਬਾਰੇ ਕੰਵਲ ਦੇ ਜੀਜਾ ਪੰਥਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਕੁੜੀ ਦੇ ਰਿਸ਼ਤੇਦਾਰਾਂ ਨਾਲ ਵੀ ਗੱਲ ਕੀਤੀ ਪਰ ਕੁੜੀ ਨਹੀਂ ਮੰਨੀ। ਇਸ ਤੋਂ ਬਾਅਦ ਕੰਵਲ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਪਰ ਪੁਲਿਸ ਨੇ ਮਾਮਲਾ ਦਰਜ ਕਰਨ ਦੀ ਬਜਾਏ ਟਾਲ-ਮਟੋਲ ਕੀਤੀ। ਜਿਸ ਤੋਂ ਬਾਅਦ ਕੰਵਲ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਕੰਵਲ ਦੀ ਮੌਤ ਤੋਂ ਬਾਅਦ ਉਸਦੇ ਜੀਜਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੰਵਲ ਨੂੰ ਇਨਸਾਫ ਦਵਾਇਆ ਜਾਵੇ, ਤਾਂ ਜੋ ਉਸਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -: