ਤਰਨਤਾਰਨ ਵਿਚ ਇਕ ਖੇਤ ਤੋਂ ਸੀਮਾ ਸੁਰੱਖਿਆ ਬਲ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਇਕ ਪਾਕਿਸਤਾਨੀ ਡ੍ਰੋਨ ਬਰਾਮਦ ਕੀਤਾ ਹੈ। ਇਹ ਡ੍ਰੋਨ ਪੂਰੀ ਤਰ੍ਹਾਂ ਤੋਂ ਟੁੱਟੀ ਹਾਲਤ ਵਿਚ ਸੀ। ਪਾਕਿਸਤਾਨ ਤੋਂ ਆਈ ਹੈਰੋਇਨ ਦਾ ਭਰਾ 720 ਗ੍ਰਾਮ ਪਾਇਆ ਗਿਆ।
ਡੀਐੱਸਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ ਖਾਲੜਾ ਸੈਕਟਰ ਦੇ ਪਿੰਡ ਤਾਰਾ ਸਿੰਘ ਦੇ ਰਸਤੇ ਡ੍ਰੋਨ ਦੇ ਦਾਖਲ ਹੋਣ ਦੀ ਖਬਰ ਮਿਲੀ ਸੀ ਜਿਸ ਦੇ ਬਾਅਦ ਪੁਲਿਸ ਤੇ ਬੀਐੱਸਐੱਫ ਦੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਤਾਰਾ ਸਿੰਘ ਵਾਸੀ ਕਿਸਾਨ ਸੁਖਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਖੇਤ ਤੋਂ ਇਕ ਡ੍ਰੋਨ ਤੇ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਉਪਰਾਲਾ, ਬੀੜ ਬਾਬਾ ਬੁੱਢਾ ਸਾਹਿਬ ਤੋਂ ਮੁਕਤਸਰ ਸਾਹਿਬ ਤੱਕ ਪੰਜਾਬ ਰੋਡਵੇਜ਼ ਬੱਸ ਦੀ ਕੀਤੀ ਸ਼ੁਰੂਆਤ
ਇਸ ਤਰ੍ਹਾਂ ਸਰਚ ਆਪ੍ਰੇਸ਼ਨ ਦੌਰਾਨ ਖੇਮਕਰਨ ਸੈਕਟਰ ਦੇ ਪਿੰਡ ਮਸਤਗੜ੍ਹ ਕੋਲ ਕਿਸਾਨ ਰੇਸ਼ਮ ਸਿੰਘ ਦੇ ਖੇਤ ਤੋਂ 320 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਸਬੰਧੀ ਖਾਲੜਾ ਤੇ ਖੇਮਕਰਨ ਥਾਣੇ ਵਿਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: