ਤਰਨਤਾਰਨ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ 2 ਨਾਮਵਰ ਗੈਂਗ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 4 ਹਥਿਆਰ ਬਰਾਮਦ ਹੋਏ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ ਇਕ ਹਥਿਆਰ 9 ਐੱਮਐੱਮ ਦਾ ਅਮਰੀਕਨ ਮੇਡ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮੀ ਗੈਂਗ ਦੇ 5 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਟਾਰਗੈੱਟ ਕੀਲਿੰਗ ਕਰਨ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੇ H-1B ਵੀਜ਼ੇ ਦਾ ਕੀਤਾ ਸਮਰਥਨ, ਭਾਰਤੀਆਂ ਨੂੰ ਮਿਲ ਸਕਦਾ ਵੱਡਾ ਫਾਇਦਾ
ਤਰਨਤਾਰਨ ਇਲਾਕੇ ਵਿਚ ਹਾਲ ਹੀ ਵਿਚ ਗੈਂਗ ਵੱਲੋਂ ਕੀਤੀ ਗਈ ਟਾਰਗੈੱਟ ਕਿਲਿੰਗ ਵਿਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਕੋਲ ਮੌਜੂਦ ਸੂਚਨਾਵਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਇਹ ਕਦੋਂ ਤੋਂ ਉਕਤ ਇਲਾਕੇ ਵਿਚ ਸਰਗਰਮ ਹਨ।
ਵੀਡੀਓ ਲਈ ਕਲਿੱਕ ਕਰੋ -: