tarsem jassar shared post : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਉੱਥੇ ਹੀ ਇਸ ਮਾਮਲੇ ਨੇ ਪੂਰੇ ਦੇਸ਼ ਦਾ ਸਿਆਸੀ ਪਾਰਾ ਵੀ ਚੜ੍ਹਾ ਦਿੱਤਾ ਹੈ।
ਜਿੱਥੇ ਬਹੁਤ ਸਾਰੇ ਲੋਕ ਇਸ ਘਟਨਾ ਦਾ ਵਰੋਧ ਕਰ ਰਹੇ ਹਨ ਉੱਥੇ ਹੀ ਮਸ਼ਹੂਰ ਸਿਤਾਰੇ ਇਸ ਘਟਨਾ ਦਾ ਵਿਰੋਧ ਕਰ ਰਹੇ ਹਨ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਦੁਆਰਾ ਵੀ ਸੋਸ਼ਲ ਮੀਡੀਆ ਤੇ ਵੀ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ – ਯੂ.ਪੀ ਦੇ ਵਿੱਚ ਹੋਈ ਮੰਦਭਾਗੀ ਘਟਨਾ ਦੇ ਕਰਕੇ ‘kingpin’ ਗੀਤ ਨਹੀਂ ਰਿਲੀਜ਼ ਕਰ ਰਹੇ।
ਮਾਲਕ ਵਿਛੜੀਆਂ ਰੂਹਾਂ ਨੂੰ ਚਰਨਾਂ ਦੇ ਵਿੱਚ ਨਿਵਾਸ ਬਕਸ਼ੇ। ਉਹਨਾਂ ਦੀ ਕੁਰਬਾਨੀ ਲਫ਼ਜ਼ਾਂ ਦੇ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਜਿਹੜੀਆਂ ਮਾਵਾਂ ਦੇ ਪੁੱਤ ਉਹਦੇ ਘਰੋਂ ਤੁਰੇ ਉਹਨਾਂ ਦਾ ਦਰਦ ਕੀ ਹੁੰਦਾ ਉਹੀ ਜਾਣਦੀਆਂ ਹਨ। ਵਾਹਿਗੁਰੂ ਬਲ ਬਕਸ਼ੇ। Shame on Government . ਕਿਸਾਨ ਮਜਦੂਰ ਏਕਤਾ ਜਿੰਦਾਬਾਦ। No Farmers No Food .