ਪੰਜਾਬ ਦੇ ਜੇਲ੍ਹ ਵਿਭਾਗ ‘ਚ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 15 ਜੇਬੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਨਿਯੁਕਤੀ ਪੱਤਰ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।
ਨਿਯੁਕਤ ਕੀਤੇ ਗਏ ਪੱਕੇ ਅਧਿਆਪਕ ਜੇਲ੍ਹ ਵਿਚ ਬੰਦ ਕੈਦੀਆਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਮਤਲਬ ਜੋ ਐਰਤਾਂ ਗਰਭਵਤੀ ਹੋ ਕੇ ਜੇਲ੍ਹ ਚੱਲੀਆਂ ਜਾਂਦੀਆਂ ਹਨ ਤੇ ਉਨ੍ਹਾਂ ਦੇ ਬੱਚੇ ਜੇਲ੍ਹ ’ਚ ਪੈਦਾ ਹੁੰਦੇ ਹਨ। ਉਨ੍ਹਾਂ ਬੱਚਿਆ ਨੂੰ ਜੇਲ੍ਹ ਦੇ ਅੰਦਰ 6 ਸਾਲਾਂ ਤੱਕ ਜੇਲ੍ਹ ’ਚ ਰੱਖਿਆ ਜਾਂਦਾ ਹੈ ਇਨ੍ਹਾਂ ਬੱਚਿਆਂ ਦੀ ਪੜਾਈ ਦਾ ਕੰਮ ਵੀ ਇਨ੍ਹਾਂ ਅਧਿਆਪਕਾਂ ਵੱਲੋਂ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਮਨੂ ਭਾਕਰ ਤੇ ਵਰਲਡ ਚੈਂਪੀਅਨ ਡੀ ਗੁਕੇਸ਼ ਸਣੇ ਚਾਰ ਐਥਲੀਟਾਂ ਨੂੰ ਮਿਲੇਗਾ ਧਿਆਨਚੰਦ ਖੇਡ ਰਤਨ ਐਵਾਰਡ
ਦੱਸ ਦੇਈਏ ਕਿ 30 ਸਾਲਾਂ ਬਾਅਦ ਪਹਿਲੀ ਵਾਰ ਜੇਲ੍ਹਾਂ ‘ਚ ਪੱਕੇ ਅਧਿਆਪਕ ਰੱਖੇ ਗਏ ਹਨ। ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕੱਚੇ ਤੌਰ ’ਤੇ ਜਾਂ ਕੰਟਰੈਕਟ ਤੌਰ ਤੇ ਅਧਿਆਪਕ ਜੇਲ੍ਹ ਦੇ ਅੰਦਰ ਰੱਖੇ ਜਾਂਦੇ ਸੀ। ਜਾਣਕਾਰੀ ਮੁਤਾਬਕ ਪੱਕੇ ਕੀਤੇ ਗਏ ਅਧਿਆਪਕ ਜੇਲ੍ਹਾਂ ਵਿਚ ਬੰਦ ਕੈਦੀਆਂ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਨੂੰ ਵੀ ਪੜ੍ਹਾਉਣਗੇ ਜੋ ਕਿ ਜੇਲ੍ਹ ਦੇ ਅੰਦਰ ਹੀ ਪੈਦਾ ਹੋਏ ਹਨ। ਇਸ ਦੇ ਨਾਲ ਹੀ ਜੇਲ੍ਹਾਂ ਅੰਦਰ ਅਧਿਆਪਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਤੋਂ ਯਕੀਨੀ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: